ਕੁਰਾਲੀ (ਬਠਲਾ) : ਸਥਾਨਕ ਸ਼ਹਿਰ ਦੀ ਹੱਦ ਅੰਦਰ ਪੈਂਦੇ ਪਿੰਡ ਚਨਾਲੋਂ ’ਚ ਰਹਿੰਦੀ ਇਕ ਪ੍ਰਵਾਸੀ ਔਰਤ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਪੀੜ੍ਹਤ ਪਰਿਵਾਰ ਨੇ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਕਾਂਤੀ ਦੇਵੀ ਪਤਨੀ ਹਰੀਸ਼ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੀ ਸੱਸ ਖਸ਼ਟੀ ਦੇਵੀ (73) ਉਨ੍ਹਾਂ ਦੇ ਘਰ ਦੀ ਛੱਤ ਦੇ ਉਪਰੋਂ ਲੰਘਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਈ, ਜਿਸ ਦੀ ਮੌਤ ਹੋ ਗਈ। ਕਾਂਤੀਦੇਵੀ ਨੇ ਦੱਸਿਆ ਕਿ ਉਨ੍ਹਾਂ ਦੀ ਸੱਸ ਸਵੇਰੇ 9 ਵਜੇ ਘਰ ਦੀ ਛੱਤ ’ਤੇ ਕੋਈ ਕੰਮ ਕਰਨ ਲਈ ਗਈ ਸੀ। ਇਸੇ ਦੌਰਾਨ ਉਨ੍ਹਾਂ ਦੇ ਛੋਟੇ ਪੁੱਤਰ ਨੇ ਇਸ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਉਸ ਦੀ ਦਾਦੀ ਘਰ ਦੀ ਛੱਤ ’ਤੇ ਬੇਹੋਸ਼ ਹੋ ਕੇ ਡਿੱਗੀ ਹੋਈ ਹੈ।
ਇਹ ਵੀ ਪੜ੍ਹੋ : ਹੁਸੈਨੀਵਾਲਾ ਪਹੁੰਚੇ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-ਭ੍ਰਿਸ਼ਟਾਚਾਰ ਮੁਕਤ ਕਰਾਂਗੇ ਪੰਜਾਬ
ਉਸ ਨੂੰ ਇਲਾਜ ਲਈ ਉਹ ਤੁਰੰਤ ਸਥਾਨਕ ਸਿਵਲ ਹਸਪਤਾਲ ਵਿਚ ਲੈ ਕੇ ਗਏ। ਡਾਕਟਰਾਂ ਦੀ ਟੀਮ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ। ਇਸੇ ਦੌਰਾਨ ਚੰਡੀਗੜ੍ਹ ਪੀ. ਜੀ. ਆਈ. ਵਿਖੇ ਉਸ ਦੇ ਚੱਲ ਰਹੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਾਂਤੀ ਦੇਵੀ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਜ਼ਿਲਾ ਪ੍ਰਸ਼ਾਸਨ ਤੋਂ ਉਨ੍ਹਾਂ ਦੀ ਮਾਤਾ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਦੌਰਾਨ ਹੋਈ ਮੌਤ ’ਤੇ ਮੁਆਵਜੇ ਦੀ ਮੰਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਕਾਨਾਂ ਦੀ ਛੱਤ ’ਤੇ ਹਾਈਵੋਲਟੇਜ ਬਿਜਲੀ ਦੀਆਂ ਲੰਘਦੀਆਂ ਤਾਰਾਂ ਨੂੰ ਹਟਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ
ਇਸੇ ਦੌਰਾਨ ਐੱਸ. ਡੀ. ਓ. ਰਣਧੀਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਮਾਮਲੇ ਤੋਂ ਅਣਜਾਣਤਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਛੁੱਟੀ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਹੁਣ ਚਾਰਜ ਜੇ. ਈ. 1 ਅਮਨਿੰਦਰ ਸਿੰਘ ਕੋਲ ਹੈ। ਇਸੇ ਦੌਰਾਨ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੰਪਰਕ ਸੰਭਵ ਨਹੀਂ ਹੋ ਸਕਿਆ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਮਾਮਲਾ 3 ਨੌਜਵਾਨਾਂ ਦੀ ਹੋਈ ਸੜਕ ਹਾਦਸੇ ’ਚ ਮੌਤ ਦਾ: ਥਾਣਾ ਦਿਆਲਪੁਰਾ ਅੱਗੇ ਲੱਗਿਆ ਧਰਨਾ 5ਵੇਂ ਦਿਨ ਵੀ ਜਾਰੀ
NEXT STORY