ਬਠਿੰਡਾ (ਬਾਂਸਲ) : ਬਠਿੰਡਾ ’ਚ ਪਤੀ ਵਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲੇ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਅੱਜ ਤੋਂ 5 ਸਾਲ ਪਹਿਲਾਂ ਉਨ੍ਹਾਂ ਨੇ ਬਠਿੰਡਾ ’ਚ ਪੇਂਟ ਦਾ ਕੰਮ ਕਰਨ ਵਾਲੇ ਰਾਜੂ ਨਾਂ ਦੇ ਇਕ ਮਜ਼ਦੂਰ ਮੁੰਡੇ ਨਾਲ ਆਪਣੀ ਕੁੜੀ ਦਾ ਵਿਆਹ ਕੀਤਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜੂ ਪਹਿਲਾਂ ਵੀ ਉਨ੍ਹਾਂ ਦੀ ਕੁੜੀ ਨਾਲ ਕੁੱਟਮਾਰ ਕਰਦਾ ਸੀ ਅਤੇ ਪੈਸਿਆਂ ਦੀ ਮੰਗ ਕਰਦਾ ਸੀ। ਕੁਝ ਸਮਾਂ ਪਹਿਲਾਂ ਉਸਨੇ ਮੋਟਰਸਾਈਕਲ ਦੀ ਮੰਗ ਕੀਤੀ ਸੀ। ਪਰਿਵਾਰ ਵਾਲਿਆਂ ਨੇ ਥੋੜ੍ਹੇ ਬਹੁਤੇ ਪੈਸੇ ਇਕੱਠੇ ਕਰ ਕੇ ਰਾਜੂ ਨੂੰ ਦਿੱਤੇ ਵੀ ਗਏ ਪਰ ਉਸ ਦੇ ਬਾਵਜੂਦ ਵੀ ਰਾਜੂ ਨੇ ਉਨ੍ਹਾਂ ਦੀ ਕੁੜੀ ਦਾ ਗਲਾ ਘੁੱਟ ਕੇ ਮਾਰ ਦਿੱਤਾ।
ਇਹ ਵੀ ਪੜ੍ਹੋ : ਨਾਜਾਇਜ਼ ਰੇਤ ਮਾਈਨਿੰਗ ਖ਼ਿਲਾਫ਼ 'ਆਪ' ਵਿਧਾਇਕ ਦੀ ਰੇਡ, ਮੁਲਜ਼ਮਾਂ ਨੂੰ ਪਈਆਂ ਭਾਜੜਾਂ
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਪੁਲਸ ਕਾਤਲ ਰਾਜੂ ਨੂੰ ਸਲਾਖਾਂ ਪਿੱਛੇ ਪਹੁੰਚਾਏ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉੱਧਰ ਪੁਲਸ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੀ ਉਮਰ ਲਗਭਗ 25 ਸਾਲ ਸੀ। ਮ੍ਰਿਤਕ ਪਰਿਵਾਰ ਨੇ ਬਿਆਨ ਦਰਜ ਕਰਵਾਏ ਹਨ ਕਿ ਸਹੁਰਿਆਂ ਵਲੋਂ ਉਨ੍ਹਾਂ ਦੀ ਕੁੜੀ ਦਾ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਪੁਲਸ ਵਲੋਂ ਉਸ ’ਤੇ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ, ਕੀਤੀ ਇਹ ਸ਼ਿਕਾਇਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਇਨ੍ਹਾਂ ਕਾਰਨਾਂ ਕਰਕੇ ਸੜਕ ਹਾਦਸੇ ਨਿਗਲਦੇ ਨੇ ਲੱਖਾਂ ਜ਼ਿੰਦਗੀਆਂ, ਹੈਰਾਨ ਕਰ ਦੇਣਗੇ ਅੰਕੜੇ
NEXT STORY