ਫਿਰੋਜ਼ਪੁਰ (ਕੁਮਾਰ) ਜ਼ਿਲ੍ਹਾ ਫਿਰੋਜ਼ਪੁਰ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਅਤੇ ਇਨਫੈਕਟਿਡਾਂ ਦੀ ਗਿਣਤੀ 'ਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸਿਵਲ ਸਰਜਨ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ 'ਚ 203 ਹੋਰ ਨਵੇਂ ਕੋਰੋਨਾ ਦੇ ਮਾਮਲੇ ਆਏ ਜਦਕਿ 143 ਠੀਕ ਹੋਏ ਹਨ।
ਇਹ ਵੀ ਪੜ੍ਹੋ : ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਇਸ ਵਾਇਰਸ ਨਾਲ ਅੱਜ ਕੋਈ ਵੀ ਮੌਤ ਨਹੀਂ ਹੋਈ ਅਤੇ ਕੋਰੋਨਾ ਇਨਫੈਕਟਿਡਾਂ ਦਾ ਅੰਕੜਾ ਵਧ ਕੇ 871 ਤੱਕ ਪਹੁੰਚ ਗਿਆ ਹੈ, ਜਦਕਿ ਹੁਣ ਤੱਕ ਜ਼ਿਲ੍ਹੇ 'ਚ 517 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ 'ਚ ਹੁਣ ਤੱਕ 16879 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਿਨ੍ਹਾਂ 'ਚੋਂ 15,494 ਠੀਕ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਫ਼ਿਰੋਜ਼ ਗਿਰੀਸ਼ ਦਿਆਲਨ ਨੇ ਲੋਕਾਂ ਨੂੰ ਬਾਹਰ ਨਿਕਲਣ ਸਮੇਂ ਮੂੰਹ 'ਤੇ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਂਸਿੰਗ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਲੋਕ ਬਾਰ-ਬਾਰ ਆਪਣੇ ਹੱਥ ਸਾਬਣ ਨਾਲ ਧੋਂਦੇ ਰਹਿਣ ਅਤੇ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਇਹ ਵੀ ਪੜ੍ਹੋ : ਸਕਾਟਲੈਂਡ: ਜ਼ਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਹਨ ਤਿਆਰ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਹੰਬੜਾਂ ਸੜਕ ਕਿਨਾਰੇ ਭੇਤਭਰੇ ਹਾਲਾਤ ’ਚ ਮਿਲੀ ਵਿਅਕਤੀ ਦੀ ਲਾਸ਼
NEXT STORY