ਫ਼ਿਰੋਜ਼ਪੁਰ (ਕੁਮਾਰ) : ਪੰਜਾਬ ’ਚ ਕੋਰੋਨਾ ਦਾ ਕਹਿਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਕੋਰੋਨਾ ਦੇ ਮਾਮਲੇ ਘੱਟ ਹੋਣ ਦੀ ਥਾਂ ਲਗਾਤਾਰ ਵੱਧਦੇ ਜਾ ਰਹੇ ਹਨ। ਪੰਜਾਬ ’ਚ ਪਿਛਲੇ 24 ਘੰਟਿਆਂ ’ਚ 1811 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਤਾਜ਼ਾ ਰਿਪੋਰਟ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੈ ਜਿੱਥੇ ਅੱਜ ਫਿਰ ਕਰੋਨਾ ਦੇ 18 ਨਵੇਂ ਮਰੀਜ਼ਾਂ ਦੀ ਪਹਿਚਾਣ ਹੋਈ ਹੈ ਅਤੇ ਕੋਈ ਵੀ ਰਿਕਵਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਦਿੱਲੀ ਦਰਬਾਰ ਪੁੱਜੀ ਨਵਜੋਤ ਸਿੱਧੂ ਦੀ ਸ਼ਿਕਾਇਤ, ਰੰਧਾਵਾ ਸਮੇਤ ਚਾਰ ਮੰਤਰੀਆਂ ਨੇ ਖੋਲ੍ਹਿਆ ਮੋਰਚਾ
ਇਹ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਫ਼ਿਰੋਜ਼ਪੁਰ ਨੇ ਦੱਸਿਆ ਕਿ ਹੁਣ ਜ਼ਿਲ੍ਹੇ ’ਚ ਸੰਕ੍ਰਮਣਾਂ ਦੀ ਗਿਣਤੀ ਵੱਧ ਕੇ 49 ਤੱਕ ਪਹੁੰਚ ਗਈ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਹੁਣ ਤੱਕ ਇਸ ਵੈਰੀਐਂਟ ਨਾਲ 504 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 14531 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਿਸ ਨਾਲ ਹੁਣ ਤੱਕ 13978 ਪ੍ਰਭਾਵਿਤ ਲੋਕ ਠੀਕ ਹੋ ਚੁੱਕੇ ਹਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਾਨਸਾ ਦੇ ਪਿੰਡ ਮੂਸਾ ’ਚ ਵੱਡੀ ਵਾਰਦਾਤ, ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ, ਧੜ ਨਾਲੋਂ ਵੱਖ ਕੀਤਾ ਮਾਂ ਦਾ ਸਿਰ
NEXT STORY