ਲੁਧਿਆਣਾ, (ਰਿਸ਼ੀ)- ਥਾਣਾ ਦੁੱਗਰੀ ਦੇ ਇਲਾਕੇ ਆਰਮੀ ਫਲੈਟ, ਦੱਗਰੀ ਵਿਚ ਇਕ ਔਰਤ ਨੇ ਸੋਮਵਾਰ ਨੂੰ ਸ਼ੱਕੀ ਹਾਲਾਤ ਵਿਚ ਪੱਖੇ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਪਤਾ ਲਗਦੇ ਹੀ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਮੰਗਲਵਾਰ ਨੂੰ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਾਂ ਹਵਾਲੇ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜੋਤੀ ਸੂਦ (35) ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਦਵਿੰਦਰ ਕੁਮਾਰ ਦੇ ਮੁਤਾਬਕ ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕਾ ਦੇ 2 ਬੱਚੇ ਹਨ। ਸੋਮਵਾਰ ਸ਼ਾਮ 5 ਵਜੇ ਉਸ ਦੀ ਸੱਸ ਮੁਹੱਲੇ ਵਿਚ ਕਿਸੇ ਦੇ ਘਰ ਗਈ ਹੋਈ ਸੀ, ਜਦੋਂਕਿ ਪਤੀ ਅਤੇ ਬੱਚੇ ਘਰੋਂ ਬਾਹਰ ਸਨ। ਕੁਝ ਸਮੇਂ ਬਾਅਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਖਡ਼ਕਾਉਣ ’ਤੇ ਵੀ ਜਦੋਂ ਜੋਤੀ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਨ੍ਹਾਂ ਨੇ ਤੋਡ਼ ਕੇ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਜੋਤੀ ਦੀ ਲਾਸ਼ ਪੱਖੇ ਨਾਲ ਲਟਕੀ ਹੋਈ ਸੀ। ਪੁਲਸ ਨੇ ਮ੍ਰਿਤਕਾ ਦੇ ਪਿਤਾ ਜਸਵੀਰ ਸਿੰਘ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕੀਤੀ ਹੈ।
ਸਮਰਾਲਾ ਦੇ ਬੀਜਾ ਰੋਡ 'ਤੇ ਦੁੱਧ ਦੇ ਪਲਾਂਟ 'ਚ ਲੱਗੀ ਭਿਆਨਕ ਅੱਗ
NEXT STORY