ਫਰੀਦਕੋਟ (ਦੁਸਾਂਝ) : ਪੰਜਾਬ 'ਚ ਅਕਸਰ ਹੀ ਟਰੈਵਲ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਘਟਨਾ ਫਿਰੋਜ਼ਪੁਰ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਟਰੈਵਲ ਏਜੰਟ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਚੀਮਾ ਪਿੰਡ ਦੇ ਰਹਿਣ ਵਾਲੇ 2 ਪਰਿਵਾਰਾਂ ਨਾਲ 17-17 ਲੱਖ ਦੀ ਠੱਗੀ ਮਾਰੀ ਹੈ। ਹੁਣ ਉਹ ਆਪਣਾ ਬਰਨਾਲਾ ਸਥਿਤ ਆਪਣਾ ਦਫਤਰ ਬੰਦ ਕਰ ਫਰੀਦਕੋਟ ਆਪਣੇ ਘਰ ਰਹਿ ਰਿਹਾ ਸੀ। ਫਰੀਦਕੋਟ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਮਿਲ ਕੇ ਉਨ੍ਹਾਂ ਨੇ ਟਰੈਵਲ ਏਜੰਟ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਿਸ ਤੋਂ ਬਾਅਦ ਟਰੈਵਲ ਏਜੰਟ ਨੇ ਉਨ੍ਹਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਅਤੇ ਬਾਕੀ ਪੈਸੇ 15 ਦਿਨਾਂ ਚ ਮੋੜਨ ਦੀ ਗੱਲ ਕਹਿ ਕੇ ਧਰਨਾ ਸਮਾਪਤ ਕਰਵਾਇਆ।
ਇਹ ਵੀ ਪੜ੍ਹੋ : ਝਾਰਖੰਡ ਤੋਂ ਅਫੀਮ ਸਪਲਾਈ ਕਰਨ ਆਏ 11ਵੀਂ ਦੀ ਵਿਦਿਆਰਥਣ ਸਣੇ 2 ਕਾਬੂ
ਇਸ ਮੌਕੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਫਰੀਦਕੋਟ ਦੇ ਰਹਿਣ ਵਾਲਾ ਟਰੈਵਲ ਏਜੰਟ ਜੋ ਬਰਨਾਲਾ ਵਿਖੇ ਦਫਤਰ ਚਲਾ ਰਿਹਾ ਸੀ ਅਤੇ ਉਸ ਵੱਲੋਂ ਕੈਨੇਡਾ ਸਟਡੀ ਵੀਜ਼ਾ ਲਗਵਾਉਣ ਦਾ ਨਾਂ' ਤੇ ਉਹਨਾਂ ਦੇ ਦੋ ਸਾਥੀਆਂ ਦੇ ਪਰਿਵਾਰਾਂ ਨਾਲ ਠੱਗੀ ਮਾਰੀ ਹੈ ਅਤੇ ਉਨ੍ਹਾਂ ਵੱਲੋਂ ਉਸ ਦੇ ਘਰ ਦੇ ਬਾਹਰ ਸੰਕੇਤਿਕ ਧਰਨਾ ਦਿੱਤਾ ਗਿਆ ਹੈ ਤੇ ਜੇਕਰ ਉਹਨਾਂ ਦੇ ਪੈਸੇ ਨਹੀਂ ਦਿੰਦਾ ਤਾਂ ਉਹਨਾਂ ਵੱਲੋਂ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਟਰੈਵਲ ਏਜੰਟ ਨੇ ਗੱਲ ਕੀਤੀ ਅਤੇ ਦੋਵਾਂ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਅਤੇ ਬਾਕੀ ਪੈਸੇ ਮੋੜਨ ਲਈ 15 ਦਿਨ ਮੰਗੇ ਹਨ ਜੇਕਰ ਆਉਣ ਵਾਲੇ ਦਿਨਾਂ ਵਿੱਚ ਉਹ ਪੈਸੇ ਨਹੀਂ ਦਿੱਤਾ ਤਾਂ ਉਸ ਦੇ ਘਰ ਦੇ ਬਾਹਰ ਪੱਕਾ ਧਰਨਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬੀਆਂ 'ਤੇ ਛਾਇਆ ਆਬਾਦੀ ਦਾ ਖ਼ਤਰਾ, 10 ਸਾਲਾਂ 'ਚ ਆਬਾਦੀ ਵਿਕਾਸ ਦਰ ਹੋਈ 'ਨੈਗੇਟਿਵ'
ਇਸ ਮੌਕੇ ਬਰਨਾਲਾ ਦੇ ਪਿੰਡ ਚੀਮਾ ਰਹਿਣ ਵਾਲੇ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਕੈਨੇਡਾ ਭੇਜਣ ਲਈ ਕੁਲਬੀਰ ਸਿੰਘ ਨੂੰ ਸਟੱਡੀ ਵੀਜ਼ਾ ਲਗਾਉਣ ਲਈ ਪੈਸੇ ਦਿੱਤੇ ਸਨ ਪਰ ਇਕ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਨਾ ਤਾਂ ਵੀਜ਼ਾ ਲੱਗਾ ਤੇ ਨਾ ਹੀ ਪੈਸੇ ਵਾਪਸ ਕੀਤੇ ਗਏ ਹਨ। ਇਸ ਮੌਕੇ ਫਰੀਦਕੋਟ ਦੇ ਰਹਿਣ ਵਾਲੇ ਟਰੈਵਲ ਏਜੰਟ ਕੁਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਦੋਵੇਂ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਗਏ ਹਨ ਅਤੇ ਆਉਣ ਵਾਲੇ 15 ਦਿਨਾਂ ਦੇ ਵਿੱਚ ਬਾਕੀ ਰਹਿੰਦਾ ਪੈਸਾ ਵੀ ਉਹਨਾਂ ਨੂੰ ਦੇ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ EVMs ਦੀ ਚੈਕਿੰਗ ਸ਼ੁਰੂ, ਚੋਣ ਕਮਿਸ਼ਨ ਵੱਲੋਂ ਭੇਜੀ ਟੀਮ ਕਰੇਗੀ ਨਿਰੀਖਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗਾ ਨੂੰ ਅਗਵਾ ਕਰ ਕੇ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
NEXT STORY