ਫਿਰੋਜ਼ਪੁਰ, (ਕੁਮਾਰ)– ਭਾਰਤੀ ਕਿਸਾਨ ਯੂਨੀਅਨ ਬਲਾਕ ਫਿਰੋਜ਼ਪੁਰ ਸ਼ਹਿਰ ਵੱਲੋਂ ਪ੍ਰਧਾਨ ਮਾਸਟਰ ਗੁਰਬਖਸ਼ ਸਿੰਘ ਅਤੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਐੱਸ. ਐੱਸ. ਪੀ. ਦਫਤਰ ਫਿਰੋਜ਼ਪੁਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਸੰਬੋਧਨ ਕਰਦਿਅਾਂ ਮਾਸਟਰ ਗੁਰਬਖਸ਼ ਸਿੰਘ, ਅਮਰੀਕ ਸਿੰਘ ਸੰਧੂ, ਦਰਸ਼ਨ ਭਾਲਾ, ਜਸਬੀਰ ਸਿੰਘ ਜੱਸਾ, ਬਲਦੇਵ ਸਿੰਘ, ਜਗਤਾਰ ਸਿੰਘ, ਉਜਾਗਰ ਸਿੰਘ, ਹੀਰਾ ਸਿੰਘ ਆਦਿ ਨੇ ਕਿਹਾ ਕਿ ਥਾਣਾ ਸਦਰ ਫਿਰੋਜ਼ਪੁਰ ’ਚ ਦਰਜ ਮੁਕੱਦਮਾ ਨੰ. 185 ’ਚ ਪੁਲਸ ਵੱਲੋਂ ਕਰੀਬ 5 ਦਿਨ ਪਹਿਲਾਂ ਹਿਰਾਸਤ ’ਚ ਲਏ ਗਏ ਜੋਧਾ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇ ਅਤੇ ਸ਼ਿੰਗਾਰਾ ਸਿੰਘ ਪੁੱਤਰ ਖੁਸ਼ਹਾਲ ਸਿੰਘ ਵੱਲੋਂ ਥਾਣਾ ਸਦਰ ਫਿਰੋਜ਼ਪੁਰ ਵਿਚ ਦਿੱਤੀ ਗਈ ਦਰਖਾਸਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਥਾਣਾ ਸਦਰ ਫਿਰੋਜ਼ਪੁਰ ’ਚ ਦਰਜ ਮੁਕੱਦਮਾ ਨੰ. 29/6 ਦੀ ਇਨਕੁਆਰੀ ਲਈ ਐੱਸ. ਐੱਸ. ਪੀ. ਫਿਰੋਜ਼ਪੁਰ ਵੱਲੋਂ ਲਿਖਤੀ ਦਰਖਾਸਤ ’ਤੇ ਐੱਸ. ਪੀ. (ਡੀ) ਫਿਰੋਜ਼ਪੁਰ ਨੂੰ ਜਾਂਚ ਕਰਨ ਦੇ ਦਿੱਤੇ ਗਏ ਹੁਕਮਾਂ ਅਨੁਸਾਰ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਹਵੇਲੀ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਸਬੰਧੀ 21 ਅਗਸਤ 2017 ਨੂੰ ਦਿੱਤੀ ਗਈ ਦਰਖਾਸਤ ’ਤੇ ਕਾਰਵਾਈ ਕੀਤੀ ਜਾਵੇ। ਯੂਨੀਅਨ ਦੇ ਪ੍ਰਤੀਨਿਧਾਂ ਨੇ ਐੱਸ. ਐੱਸ. ਪੀ. ਫਿਰੋਜ਼ਪੁਰ ਦੇ ਨਾਂ ਪੁਲਸ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਯੂਨੀਅਨ ਦੀਆਂ ਇਨ੍ਹਾਂ ਮੰਗਾਂ ’ਤੇ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ 12 ਸਤੰਬਰ ਨੂੰ ਐੱਸ. ਐੱਸ. ਪੀ. ਦਫਤਰ ਫਿਰੋਜ਼ਪੁਰ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਵੇਗੀ।
ਰੇਹਡ਼ੀ ਵਾਲੇ ਨੇ ਠੇਕੇਦਾਰ ਦੇ ਕਰਿੰਦੇ ’ਤੇ ਕੁੱਟ-ਮਾਰ ਦਾ ਲਾਇਆ ਦੋਸ਼
NEXT STORY