ਫਤਿਹਗੜ੍ਹ ਸਾਹਿਬ (ਵਿਪਨ) - ਦਿਨ ਪ੍ਰਤੀ ਦਿਨ ਵੱਧ ਰਹੀ ਮਹਿੰਗਾਈ ਅਤੇ ਪਿਆਜ਼ ਦੀਆਂ ਕੀਮਤਾਂ ਦੇ ਖਿਲਾਫ ਆਮ ਆਦਮੀ ਪਾਰਟੀ ਵਲੋਂ ਫ਼ਤਹਿਗੜ੍ਹ ਸਹਿਬ ਵਿਖੇ ਡੀ. ਸੀ. ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਵਰਕਰਾਂ ਨੇ ਦਫਤਰ ਦੇ ਬਾਹਰ ਆਪਣੇ ਗਲਾਂ 'ਚ ਪਿਆਜ਼ ਪਾ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਰਕਰਾਂ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਕਾਰਨ ਆਮ ਜਨਤਾ ਦਾ ਜਿਊਣਾ ਮੁਸ਼ਕਲ ਹੋ ਚੁੱਕਾ ਹੈ। ਪਿਆਜ ਦੀਆਂ ਕੀਮਤਾਂ ਆਸਮਾਨ ਨੂੰ ਛੂੰਹ ਚੁੱਕੀਆਂ ਹਨ, ਜਿਸ ਕਾਰਨ ਲੋਕ ਇਸ ਦੀ ਖਰੀਦਦਾਰੀ ਨਹੀਂ ਕਰ ਰਹੇ। ਵੱਧ ਰਹੀ ਮਹਿੰਗਾਈ ਨੂੰ ਘੱਟ ਕਰਨ 'ਚ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ 'ਚ ਕੈਪਟਨ ਸਰਕਾਰ ਫੈਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗਲਾਂ 'ਚ ਪਿਆਜ਼ਾਂ ਦੇ ਹਾਰ ਪਾਉਣ 'ਤੇ ਉਨ੍ਹਾਂ ਨੂੰ ਡਰ ਲੱਗ ਰਿਹਾ ਕਿ ਕੀਤੇ ਕੋਈ ਉਨ੍ਹਾਂ ਨੂੰ ਅਗਵਾ ਕਰ ਪਿਆਜ਼ ਹੀ ਨਾ ਖੋਹ ਕੇ ਲੈ ਜਾਵੇ।
ਨਸ਼ੇ ਵਾਲੀਆਂ 1.5 ਲੱਖ ਗੋਲੀਆਂ ਸਮੇਤ 3 ਸਮੱਗਲਰ ਗ੍ਰਿਫਤਾਰ
NEXT STORY