ਪਟਿਆਲਾ (ਬਲਜਿੰਦਰ) : ਥਾਣਾ ਅਨਾਜ ਮੰਡੀ ਦੀ ਪੁਲਸ ਨੇ ਪ੍ਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਅਲੀਪੁਰ ਅਰਾਈਆਂ ਥਾਣਾ ਅਨਾਜ ਮੰਡੀ ਖ਼ਿਲਾਫ 506 ਆਈ. ਪੀ. ਸੀ. ਅਤੇ ਆਈ. ਟੀ. ਐਕਟ ਦੀ ਧਾਰਾ 6ਤ), 67 (ਏ) ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ’ਚ ਮਨਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਵਾਸੀ ਦਰਸ਼ਨ ਨਗਰ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੋਨਾਂ ਧਿਰਾਂ ਨੇ ਵਿਦੇਸ਼ ਜਾਣ ਦੇ ਮਕਸਦ ਨਾਲ 2021 ’ਚ ਵਿਆਹ ਕਰਵਾ ਲਿਆ ਸੀ। ਵਿਦੇਸ਼ ਜਾਣ ਦਾ ਸਾਰਾ ਖਰਚਾ ਪ੍ਰਦੀਪ ਸਿੰਘ ਦੀ ਧਿਰ ਵੱਲੋਂ ਕੀਤਾ ਜਾਣਾ ਸੀ। ਇਸ ਤੋਂ ਇਲਾਵਾ ਦੋਵਾਂ ’ਚ ਆਪਸੀ ਕੋਈ ਰਿਸ਼ਤਾ ਨਹੀਂ ਸੀ।
ਇਸੇ ਦੌਰਾਨ ਪ੍ਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਮੋਬਾਇਲ ’ਚੋਂ ਉਸ ਦੀਆਂ ਨਿੱਜੀ ਤਸਵੀਰਾਂ ਅਤੇ ਵੀਡੀਓਜ਼ ਕੱਢ ਲਈਆਂ ਅਤੇ ਬਲੈਕਮੇਲ ਕਰਨ ਲੱਗ ਪਿਆ। ਬਾਅਦ ’ਚ ਇੰਸਟਾਗ੍ਰਾਮ ’ਤੇ ਅਪਲੋਡ ਕਰਕੇ ਵਾਇਰਲ ਕਰ ਦਿੱਤੀਆਂ। ਇਸ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ
NEXT STORY