ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵੱਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ’ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ. ਏ. ਸੀ. ਦੇ ਮੈਂਬਰ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪਹੁੰਚੇ CM ਚੰਨੀ ਨੇ ਵਪਾਰੀਆਂ ਲਈ ਕੀਤੇ ਵੱਡੇ ਐਲਾਨ, ਪਾਕਿ ਨਾਲ ਵਪਾਰ ਖੋਲ੍ਹਣ ਦੀ ਕੀਤੀ ਮੰਗ
ਉਹ ਪਾਰਟੀ ਵੱਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਨ੍ਹਾਂ ਖ਼ਿਲਾਫ ਅਨੁਸ਼ਾਸਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ’ਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ‘ਸਿੱਟ’ ਡੇਰਾ ਸਿਰਸਾ ਪੁੱਜੀ, ਨਹੀਂ ਹੋ ਸਕੇ ਸਵਾਲ ਜਵਾਬ
NEXT STORY