ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਅੰਦਰ ਹਰ ਗਲੀ ਮੁਹੱਲੇ ਦੇ ਮੋੜ 'ਤੇ ਮੌਤ ਦਸਤਕ ਦੇ ਰਹੀ ਹੈ। ਲੋਕ ਪ੍ਰੇਸ਼ਾਨ ਹਨ ਅਤੇ ਪ੍ਰਸ਼ਾਸ਼ਨ ਚੁੱਪ ਹੈ। ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਲੋਕਾਂ ਨੂੰ ਬੇਸਹਾਰਾ ਜਾਨਵਰਾਂ ਤੋਂ, ਜੋ ਅਕਸਰ ਹੀ ਭਿੜ ਜਾਂਦੇ ਹਨ ਅਤੇ ਲੋਕਾਂ ਦਾ ਨੁਕਸਾਨ ਕਰਦੇ ਹਨ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਹਰ ਗਲੀਆਂ ਵਿੱਚ 2-3 ਆਵਾਰਾ ਪਸ਼ੂ ਆਮ ਦੇਖੇ ਜਾ ਸਕਦੇ ਹਨ। ਪਰ ਲੋਕ ਬੇਬੱਸ ਹਨ। ਇਹ ਅਕਸਰ ਹੀ ਸਵੇਰ ਸਮੇਂ ਸਕੂਲਾਂ ਦੇ ਖੁੱਲਣ ਅਤੇ ਬੰਦ ਹੋਣ ਸਮੇਂ ਚਿੰਤਾ ਦਾ ਕਾਰਨ ਬਣਦੇ ਹਨ ਕਿ ਉਨ੍ਹਾਂ ਦੇ ਬੱਚੇ ਇਨ੍ਹਾਂ ਆਵਾਰਾਂ ਪਸ਼ੂਆਂ ਦਾ ਸ਼ਿਕਾਰ ਨਾ ਹੋਣ ਜਾਣ। ਉਥੇ ਇਹ ਆਵਾਰਾ ਪਸ਼ੂ ਟ੍ਰੈਫਿਕ ਚ ਵੀ ਵਿਘਨ ਪਾਉਂਦੇ ਹਨ ਜਿਸ ਕਾਰਨ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਸ਼ਹਿਰ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਲੋਕਾਂ ਨੂੰ ਇਨ੍ਹਾਂ ਆਵਾਰਾਂ ਪਸ਼ੂਆਂ ਤੋਂ ਨਿਯਾਤ ਦਵਾਈ ਜਾਵੇ ਅਤੇ ਇਨ੍ਹਾਂ ਦਾ ਪੱਕਾ ਹੱਲ ਕੱਢਿਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਾਰੈਂਸ ਬਿਸ਼ਨੋਈ ਗੈਂਗ ਦੇ 6 ਸਾਥੀ ਬਰੀ, ਗਵਾਹ ਨੇ ਮੁਲਜ਼ਮਾਂ ਨੂੰ ਪਛਾਨਣ ਤੋਂ ਕੀਤਾ ਇਨਕਾਰ
NEXT STORY