ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਗੈਂਗਸਟਰ ਤੋਂ ਤਲਾਸ਼ੀ ਦੌਰਾਨ ਸਿਮ ਕਾਰਡ ਅਤੇ ਬੈਟਰੀ ਸਮੇਤ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐਸ.ਆਈ. ਰਮਨ ਕੁਮਾਰ ਨੇ ਦੱਸਿਆ ਕਿ ਸਹਾਇਕ ਸੁਪਰਡੰਟ ਦਰਸ਼ਨ ਸਿੰਘ ਵੱਲੋਂ ਭੇਜੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਹਵਾਲਾਤੀ ਗੈਂਗਸਟਰ ਅੰਗਰੇਜ ਸਿੰਘ ਉਰਫ ਛੋਟੂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਭੇਜੇ ਗਏ ਲਿਖ਼ਤੀ ਪੱਤਰ ਵਿਚ ਦੱਸਿਆ ਗਿਆ ਕਿ ਬੀਤੀ ਰਾਤ ਕਰੀਬ 10 ਵਜੇ ਹਾਈ ਸਕਿਊਰਟੀ ਜੋਨ ਦੀ ਤਲਾਸ਼ੀ ਲਈ ਗਈ ਤਾਂ ਨਾਮਜ਼ਦ ਗੈਂਗਸਟਰ ਦੀ ਚੱਕੀ ਵਿਚ ਬਣੀ ਟਾਇਲਟ ਦੀਆਂ ਟਾਇਲਾਂ ਹੇਠਾਂ ਦਬਾ ਕੇ ਰੱਖਿਆ ਹੋਇਆ ਇਕ ਸੈਮਸੰਗ ਟੱਚ ਸਕ੍ਰੀਨ ਮੋਬਾਇਲ ਫੋਨ ਬਰਾਮਦ ਹੋਇਆ।
ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲੇਗਾ : ਢੀਂਡਸਾ
NEXT STORY