ਜਲਾਲਾਬਾਦ (ਜਤਿੰਦਰ,ਨਿਖੰਜ): ਬੀਤੀ ਰਾਤ ਹਲਕੇ ਦੇ ਪਿੰਡ ਢੰਡੀ ਖੁਰਦ ਅਤੇ ਪਿੰਡ ਥਾਰਾ ਸਿੰਘ ਵਾਲਾ ਵਿਖੇ ਹੋਏ ਝਗੜਿਆਂ 'ਚ 1 ਜਨਾਨੀ ਸਣੇ 3 ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪਹਿਲੇ ਮਾਮਲੇ 'ਚ ਜ਼ਖ਼ਮੀ ਸੁਨੀਤਾ ਰਾਣੀ ਪਤਨੀ ਗੁਰਬਚਨ ਸਿੰਘ ਵਾਸੀ ਥਾਰਾ ਸਿੰਘ ਵਾਲਾ ਨੇ ਦੱਸਿਆ ਕਿ ਪਿੰਡ ਦੇ ਕੁਝ ਨੌਜ਼ਵਾਨਾਂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ 'ਤੇ ਗਲਤ ਨਜ਼ਰ ਰੱਖਦੇ ਸਨ। ਜ਼ਖ਼ਮੀ ਜਨਾਨੀ ਨੇ ਅੱਗੇ ਦੱਸਿਆ ਕਿ ਉਹ ਬੀਤੀ ਰਾਤ ਸਾਢੇ 10 ਵਜੇ ਦੇ ਕਰੀਬ ਆਪਣੇ ਪਤੀ ਨਾਲ ਘਰ 'ਚ ਮੌਜੂਦ ਸੀ ਤਾਂ ਪਿੰਡ ਦੇ ਕੁਝ ਨੌਜਵਾਨ ਇੱਜ਼ਤ-ਲੁੱਟਣ ਦੀ ਨਿਯਤ ਨਾਲ ਉਸਦੇ ਘਰ ਆ ਗਏ ਅਤੇ ਉਸਦੇ ਨਾਲ ਬਦਸਲੂਕੀ ਸ਼ਰੂ ਕਰ ਦਿੱਤੀ ਅਤੇ ਜਦੋਂ ਉਸਦਾ ਪਤੀ ਛੁਡਾਉਣ ਲਈ ਅੱਗੇ ਆਇਆ ਤਾਂ ਉਨ੍ਹਾਂ ਨੇ ਉਸਦੇ ਨਾਲ ਵੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ।
ਦੂਜੇ ਮਾਮਲੇ 'ਚ ਜ਼ਖ਼ਮੀ ਹਰਜਿੰਦਰ ਸਿੰਘ ਪੁੱਤਰ ਸ਼ਿੰਗਾਰ ਸਿੰਘ ਵਾਸੀ ਢੰਡੀ ਖੁਰਦ ਨੇ ਦੱਸਿਆ ਕਿ ਬੀਤੀ ਰਾਤ ਨੂੰ 10 ਵਜੇ ਦੇ ਕਰੀਬ ਆਪਣੇ ਟਰੈਕਟਰ ਟਰਾਲੀ 'ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ 'ਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਲੁੱਟ ਦੇ ਇਰਾਦੇ ਨਾਲ ਉਸਦਾ ਟਰੈਕਟਰ ਖੋਹ ਲਿਆ ਅਤੇ ਮਾਰਕੁੱਟ ਕਰਕੇ ਜ਼ਖ਼ਮੀ ਕਰ ਦਿੱਤਾ।
ਨਸ਼ੇ 'ਚ ਟੱਲੀ ਨੌਜਵਾਨਾਂ ਨੇ 2 ਥਾਈਂ ਚਲਾਈਆਂ ਗੋਲੀਆਂ ਅਜੇ ਤੱਕ ਗ੍ਰਿਫ਼ਤ ਤੋਂ ਬਾਹਰ
NEXT STORY