ਸੰਗਰੂਰ (ਬੇਦੀ, ਹਰਜਿੰਦਰ, ਯਾਦਵਿੰਦਰ, ਜਨੂਹਾ) : ਜੰਮੂ ਕਸ਼ਮੀਰ ਵਿਚ ਅੱਤਵਾਦੀ ਕਾਰਵਾਈਆਂ ਦੀ ਸੰਭਾਵਨਾ ਸਬੰਧੀ ਖੁਫ਼ੀਆ ਏਜੰਸੀਆਂ ਤੋਂ ਇਨਪੁਟਸ ਮਿਲਣ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲਿਆਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜੰਮੂ ਅਤੇ ਕਸ਼ਮੀਰ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੀ ਰੌਸ਼ਨੀ ਵਿਚ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਵਿਚ ਸਰਹੱਦੀ ਸੂਬੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰਨ ਵਾਸਤੇ ਜਿਥੇ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਹਨ, ਉਥੇ ਹੀ ਕਸ਼ਮੀਰ ਵਿਚ ਅੱਤਵਾਦੀ ਖ਼ਤਰੇ ਸਬੰਧੀ ਖੁਫੀਆ ਜਾਣਕਾਰੀ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿਚ ਅਤਿ ਚੌਕਸੀ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੰਜਾਬ ਪੁਲਸ ਨੂੰ ਅਤਿ ਚੌਕਸ ਰਹਿਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਸ਼ਮੀਰ ਤੋਂ ਸੂਬੇ ਵਿਚ ਅੱਤਵਾਦੀਆਂ ਦੀ ਕਿਸੇ ਵੀ ਘੁਸਪੈਠ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੁਆਂਢੀ ਸੂਬੇ ਵਿਚ ਅੱਤਵਾਦ ਦੇ ਖ਼ਤਰੇ ਦੇ ਮੱਦੇਨਜ਼ਰ ਸੂਬੇ ਦੀਆਂ ਸਭ ਅਹਿਮ ਥਾਵਾਂ 'ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਫਾਜ਼ਿਲਕਾ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
NEXT STORY