ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਮਾਨਾ ਸਿੰਘ ਵਾਲਾ ਦੇ ਅਮਨਪ੍ਰੀਤ ਸਿੰਘ ਰੰਧਾਵਾ ਪੁੱਤਰ ਨਛੱਤਰ ਸਿੰਘ ਰੰਧਾਵਾ ਜੋ ਕਿ ਇਸ ਸਮੇਂ ਅਮਰੀਕਾ ਵਿਚ ਰਹਿ ਰਿਹਾ ਹੈ ਅਤੇ ਮੁਹਾਲੀ ਵਿਚ ਇਕ ਜਿੰਮ ਵੀ ਚਲਾ ਰਿਹਾ ਹੈ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓ.ਵੀ.ਅਮ. ਚੈਂਪੀਅਨਸ਼ਿਪ ਵਿਚ ਜੈਸੀ ਗੋਦਰੇਜ਼ ਨੂੰ ਹਰਾ ਕੇ ਜਿੱਤ ਦਰਜ ਕੀਤੀ ਹੈ ਅਤੇ ਪਹਿਲਾ ਨੈਸ਼ਨਲ ਹੈਵੀਵੇਟ ਚੈਂਪੀਅਨਸ਼ਿਪ ਖਿਤਾਬ ਜਿੱਤਿਆ ਹੈ। ਜਾਣਕਾਰੀ ਦਿੰਦਿਆਂ ਕੰਟੋਨਮੈਂਟ ਬੋਰਡ ਫਿਰੋਜ਼ਪੁਰ ਦੇ ਸਾਬਕਾ ਕੌਂਸਲਰ ਸਰਦਾਰ ਜੋਰਾ ਸਿੰਘ ਸੰਧੂ ਨੇ ਦੱਸਿਆ ਕਿ ਇਹ ਮੈਚ 5 ਮਾਰਚ ਨੂੰ ਲੁਈਸਵਿਲੇ, ਕੈਂਟਕੀ ਵਿਖੇ ਹੋਇਆ ਸੀ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਸ਼ੱਕੀ ਹਾਲਾਤ 'ਚ ਮੌਤ
ਰੈਸਲਰ ਦੀ ਦੁਨੀਆਂ ’ਚ ਮਹਾਬਲੀ ਸ਼ੇਰਾ ਦੇ ਨਾਂ ਨਾਲ ਜਾਣੇ ਜਾਂਦੇ ਅਮਰਜੀਤ ਸਿੰਘ ਰੰਧਾਵਾ ਨੇ ਜਿੱਥੇ ਇਹ ਜਿੱਤ ਹਾਸਲ ਕਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਉੱਥੇ ਹੀ ਫਿਰੋਜ਼ਪੁਰ ਦਾ ਨਾਂ ਵੀ ਇਤਿਹਾਸ ਦੇ ਸੁਨਹਿਰੀ ਅੱਖਰਾਂ ’ਚ ਲਿਖਿਆ ਗਿਆ ਹੈ, ਉੱਥੇ ਹੀ ਫਿਰੋਜ਼ਪੁਰ ਦੇ ਨੌਜਵਾਨਾਂ ਨੂੰ ਵੀ ਨਸ਼ੇ ਆਦਿ ਤੋਂ ਦੂਰ ਰਹਿੰਦੇ ਇਸ ਤਰ੍ਹਾਂ ਦੀ ਜਿੱਤ ਹਾਸਲ ਕਰਨ ਲਈ ਪ੍ਰੇਰਨਾ ਮਿਲੇਗੀ।
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਕੁਦਰਤ ਦੀ ਸਖ਼ਤ ਚੁਣੌਤੀਆਂ ਦਾ ਸਾਹਮਣਾ ਕਰਨ ਤੋਂ ਬਾਅਦ ਯੂਕ੍ਰੇਨ ਤੋਂ ਘਰ ਵਾਪਸੀ ਕੀਤੀ
NEXT STORY