ਫਿਰੋਜ਼ਪੁਰ (ਪਰਮਜੀਤ, ਖੁੱਲਰ)–ਮੱਲਾਂਵਾਲਾ ਵਿਖੇ ਇਕ ਵਿਅਕਤੀ ਦੇ ਘਰ ’ਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਕੀਮਤੀ ਸਾਮਾਨ, ਸੋਨੇ ਦੇ ਗਹਿਣੇ ਅਤੇ 2 ਲੱਖ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧੀ ਥਾਣਾ ਮੱਲਾਂਵਾਲਾ ਦੀ ਪੁਲਸ ਨੇ 4 ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update
ਪੁਲਸ ਨੂੰ ਦਿੱਤੇ ਬਿਆਨਾਂ ’ਚ ਨਿਰਵੈਲ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਨੌਰੰਗ ਸਿੰਘ ਵਾਲਾ ਨੇ ਦੱਸਿਆ ਕਿ 25 ਜੁਲਾਈ ਨੂੰ ਉਹ ਆਪਣੇ ਰਿਸ਼ਤੇਦਾਰੀ ’ਚ ਗਿਆ ਹੋਇਆ ਸੀ। ਜਦੋਂ ਅੱਜ ਸਵੇਰੇ ਉਸ ਦੀ ਘਰਵਾਲੀ ਦਾ ਫੋਨ ਆਇਆ ਕਿ ਬੀਤੀ ਰਾਤ ਆਪਣੇ ਘਰੋਂ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰ ਲਈ ਗਈ ਹੈ। ਨਿਰਵੈਲ ਸਿੰਘ ਨੇ ਦੱਸਿਆ ਕਿ ਜਦ ਉਹ ਘਰ ਆਇਆ ਤੇ ਸਾਮਾਨ ਚੈੱਕ ਕੀਤਾ ਤਾਂ ਅਲਮਾਰੀਆਂ ’ਚੋਂ ਸੋਨੇ ਦੇ ਗਹਿਣੇ ਜਿਨ੍ਹਾਂ ’ਚ 2 ਲੇਡੀਜ਼ ਸੈੱਟ ਵਜ਼ਨ ਢਾਈ ਤੋਲੇ, ਇਕ ਚੈਨ ਡੇਢ ਤੋਲਾ, ਇਕ ਕੜਾ ਡੇਢ ਤੋਲਾ, ਤਿੰਨ ਛਾਪਾ ਕਰੀਬ ਡੇਢ ਤੋਲਾ, ਇਕ ਜੋੜਾ ਵਾਲੀਆ ਲੇਡੀਜ਼ 1 ਤੋਲਾ, ਕੁੱਲ 12 ਤੋਲੇ ਸੋਨਾ ਅਤੇ 2 ਲੱਖ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ ਪਹਿਲਾਂ ਕਰਾ ਲਓ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਮਾਖੇਵਾਲਾ ਤੇ ਨਾਹਰਾਂ ਦੀ ਗ੍ਰਾਮ ਪੰਚਾਇਤ ਚੋਣ ਸ਼ਾਂਤੀਪੂਰਨ ਤਰੀਕੇ ਨਾਲ ਸੰਪੰਨ, 328 ਵੋਟਰਾਂ ਨੇ ਪਾਈ ਵੋਟ
NEXT STORY