ਫਿਰੋਜ਼ਪੁਰ (ਕੁਮਾਰ)- ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਵੱਲੋਂ ਬੀ.ਐੱਸ.ਐੱਫ ਨਾਲ ਮਿਲ ਕੇ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ, ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਗੇ ਭਵਿੱਖ ਦੀ ਚਾਹਤ ਰੱਖ ਨੌਜਵਾਨ ਵਿਦੇਸ਼ਾਂ ਨੂੰ ਕਰ ਰਹੇ ਕੂਚ, ਪੰਜਾਬ ’ਚ ਅਨੇਕਾਂ ਘਰਾਂ ਤੇ ਕੋਠੀਆਂ ਨੂੰ ਲੱਗੇ ਜ਼ਿੰਦਰੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਸ੍ਰੀ ਰਣਧੀਰ ਕੁਮਾਰ ਨੇ ਦੱਸਿਆ ਕਿ ਧੁੰਦ ਕਾਰਨ ਦੋਵਾਂ ਦੇਸ਼ਾਂ ਦੇ ਤਸਕਰ ਸਰਗਰਮ ਹੋ ਜਾਂਦੇ ਹਨ ਅਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਆਦਿ ਭਾਰਤੀ ਸਰਹੱਦ ’ਤੇ ਭੇਜਣ ਦੀਆਂ ਗਤੀਵਿਧੀਆਂ ਤੇਜ਼ ਹੋ ਜਾਂਦੀਆਂ ਹਨ, ਜਿਸ ਦੇ ਮੱਦੇਨਜ਼ਰ ਪੁਲਸ ਅਤੇ ਬੀ.ਐੱਸ.ਐੱਫ. ਇਸ ਸਰਚ ਆਪ੍ਰੇਸ਼ਨ ਦੌਰਾਨ ਡਾਗ ਸਕੁਐਡ ਦੀ ਵੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡਾਂ ਨੂੰ ਜਾਣ ਵਾਲੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : ਛਾਤੀ ਦੇ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ 'ਚ 11 ਫੀਸਦੀ ਹੋਇਆ ਵਾਧਾ, ਪੰਜਾਬ ਦਾ ਹਾਲ ਸਭ ਤੋਂ ਮਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਪਟਿਆਲਾ ਵਿਖੇ ਮੀਟਿੰਗ 'ਚ ਕੀਤੀ ਸ਼ਿਰਕਤ
NEXT STORY