ਚੰਡੀਗੜ੍ਹ/ਬਠਿੰਡਾ/ਜਲੰਧਰ (ਅੰਕੁਰ, ਮੁਨੀਸ਼, ਧਵਨ)- ਵਿਜੀਲੈਂਸ ਬਿਊਰੋ ਨੇ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਤਲਵੰਡੀ ਸਾਬੋ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਨੂੰ ਤਲਵੰਡੀ ਸਾਬੋ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ’ਚ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖ਼ਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਰੇਸ਼ਮ ਸਿੰਘ ਏ. ਐੱਲ. ਐੱਮ. ਤੇ ਲਖਬੀਰ ਸਿੰਘ ਜੇ. ਈ. ਮੌਕੇ ’ਤੇ ਪਹੁੰਚੇ ਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ ’ਤੇ 25000 ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ।
ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ. ਐੱਲ. ਐੱਮ. ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਘਰ 'ਚ ਵੜ ਕੇ 4 ਸਾਲਾ ਬੱਚੀ ਕੋਲੋਂ ਖੋਹ ਕੇ ਲੈ ਗਏ ਮੋਬਾਈਲ, ਰੌਲ਼ਾ ਪਾਉਂਦੀ ਰਹਿ ਗਈ ਦਾਦੀ
NEXT STORY