ਤਪਾ ਮੰਡੀ (ਗੋਇਲ): ਆਲ ਇੰਡੀਆ ਨੀਟ ਦੀ ਪ੍ਰੀਖਿਆ ਦੇ ਆਏ ਨਤੀਜੇ ਵਿਚ ਸਥਾਨਕ ਮੰਡੀ ਨਿਵਾਸੀ ਕੇਸ਼ਵ ਮਿੱਤਲ ਨੇ ਆਲ ਇੰਡੀਆ ਵਿਚੋਂ ਸੱਤਵਾਂ ਰੈਂਕ ਹਾਸਲ ਕਰਕੇ ਆਪਣਾ , ਆਪਣੇ ਮਾਪਿਆਂ ਅਤੇ ਸਥਾਨਕ ਮੰਡੀ ਤੋਂ ਇਲਾਵਾ ਇਲਾਕੇ ਦਾ ਨਾਂ ਰੌਸ਼ਨ ਕਰ ਦਿੱਤਾ ਹੈ। ਕੇਸ਼ਵ ਮਿੱਤਲ ਦੇ ਪਿਤਾ ਪੇਸ਼ੇ ਵਜੋਂ ਡਾਕਟਰ ਹਨ ਅਤੇ ਮਾਤਾ ਘਰੇਲੂ ਔਰਤ ਹੈ। ਕੇਸ਼ਵ ਮਿੱਤਲ ਦੇ ਪਿਤਾ ਡਾਕਟਰ ਪ੍ਰਬੋਧ ਮਿੱਤਲ ਦੀ ਖੁਸ਼ੀ ਦਾ ਟਿਕਾਣਾ ਨਾ ਰਿਹਾ ਜਦ ਉਨ੍ਹਾਂ ਨਤੀਜਾ ਦੇਖਿਆ ਤੇ ਬੇਟੇ ਕੇਸ਼ਵ ਮਿੱਤਲ ਨੇ ਪੂਰੇ ਭਾਰਤ ਵਿਚੋਂ ਸੱਤਵਾਂ ਸਥਾਨ ਹਾਸਲ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ
ਸਥਾਨਕ ਮੰਡੀ ਅਤੇ ਇਲਾਕੇ ਦੇ ਪਹਿਲਾਂ ਕਿਸੇ ਵੀ ਵਿਦਿਆਰਥੀ ਨੇ ਇਸ ਤਰ੍ਹਾਂ ਦੀ ਪੁਜੀਸ਼ਨ ਹਾਸਲ ਨਹੀਂ ਕੀਤੀ। ਕੇਸ਼ਵ ਮਿੱਤਲ ਦੇ ਪਿਤਾ ਪ੍ਰਬੋਧ ਮਿੱਤਲ ਦਾ ਕਹਿਣਾ ਹੈ ਕਿ ਕੇਸ਼ਵ ਪਹਿਲੇ ਦਿਨ ਤੋਂ ਹੀ ਪੜ੍ਹਾਈ ਵੱਲ ਪੂਰਾ ਧਿਆਨ ਦਿੰਦੇ ਸਨ ਅਤੇ ਇਸ ਰੈਂਕ ਨੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕਰ ਦਿੱਤਾ ਹੈ। ਕੇਸ਼ਵ ਮਿੱਤਲ ਦੇ ਪਰਿਵਾਰ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੇਸ਼ਵ ਮਿੱਤਲ ਨੇ ਕੁੱਲ 720 ਅੰਕਾਂ ਵਿੱਚੋਂ 680 ਅੰਕ ਹਾਸਲ ਕੀਤੇ ਹਨ ਅਤੇ ਇਸ ਨੀਟ ਦੀ ਪ੍ਰੀਖਿਆ ਵਿੱਚ ਉਸਨੇ ਆਲ ਇੰਡੀਆ ਵਿਚੋਂ ਸੱਤਵਾਂ ਰੈਂਕ ਹਾਸਲ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
11 ਸਾਲਾ ਬੱਚੇ ਨਾਲ ਵਾਪਰ ਗਈ ਅਣਹੋਣੀ! ਸੋਚਿਆ ਨਾ ਸੀ ਇੰਝ ਆਵੇਗੀ ਮੌਤ
NEXT STORY