ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ ਹੋ ਰਹੀਆਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ 2024 ਵਿੱਚ ਬਲਾਈਂਡ ਖਿਡਾਰੀਆਂ ਦੀ ਟੀਮ ਨੇ 5 ਗੋਲਡ, 6 ਸਿਲਵਰ ਅਤੇ 2 ਕਾਂਸੀ ਦੇ ਤਮਗੇ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਚੱਲ ਰਹੀਆਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ 2024 ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਖਿਡਾਰੀ ਭਾਗ ਲੈ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਸਭ ਤੋਂ ਖ਼ਾਸ ਰਹੇ ਬਲਾਈਂਡ ਖਿਡਾਰੀ, ਜਿਨ੍ਹਾਂ ਨੇ ਇਨ੍ਹਾਂ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਦੇ ਵਿੱਚ ਭਾਗ ਲਿਆ ਤੇ 13 ਮੈਡਲ ਜਿੱਤੇ। ਇਨ੍ਹਾਂ ਮੈਡਲਾਂ 'ਚ 5 ਗੋਲਡ, 6 ਸਿਲਵਰ ਤੇ ਦੋ ਕਾਂਸੀ ਤਮਗੇ ਸ਼ਾਮਲ ਰਹੇ।
ਇਹ ਵੀ ਪੜ੍ਹੋ- ਪਤੰਗ ਚੜ੍ਹਾਉਂਦੇ ਮਾਸੂਮ ਬੱਚੇ ਨਾਲ ਵਾਪਰ ਗਿਆ ਦਰਦਨਾਕ ਹਾਦਸਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਜੇਤੂ ਖਿਡਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਨੇ ਅੱਖਾਂ ਦੀ ਰੌਸ਼ਨੀ ਨਾ ਹੋਣ ਦੇ ਬਾਵਜੂਦ ਗਰਾਊਂਡ 'ਚ ਉਤਰ ਕੇ ਮੈਡਲ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਵਾਇਆ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ।
ਇਸ ਦੌਰਾਨ ਇਕ ਖਿਡਾਰੀ ਸੰਦੀਪ ਨੇ ਦੱਸਿਆ ਕਿ ਉਹ ਪੰਜਾਬ ਦੀ ਟੀਮ ਵੱਲੋਂ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਸਾਲ ਇਸ ਤਰ੍ਹਾਂ ਦੀਆਂ ਖੇਡਾਂ ਕਰਵਾਉਣ ਦੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਮੈਡਲ ਜਿੱਤਣ ਵਾਲੇ ਸੰਦੀਪ ਨੇ ਕਿਹਾ ਕਿ ਉਸ ਨੂੰ ਖੇਡਣ ਦਾ ਸ਼ੌਂਕ ਤਾਂ ਹੈ ਹੀ, ਉਥੇ ਹੀ ਉਹ ਨਾਲ-ਨਾਲ ਗੀਤ ਵੀ ਲਿਖਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
NEXT STORY