ਹੰਬੜਾਂ, (ਧਾਲੀਵਾਲ)- ਹੰਬੜਾਂ ਦੇ ਇੰਡਸਟਰੀ ਏਰੀਆ ਮੁੱਲਾਂਪੁਰ ਰੋਡ 'ਤੇ ਸਥਿਤ ਖੁਰਾਣਾ ਪਲਾਈਵੁੱਡ ਫੈਕਟਰੀ 'ਚ ਅੱਗ ਲੱਗ ਗਈ ਤੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ 'ਤੇ ਫੈਕਟਰੀ ਮਾਲਕਾਂ ਵਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ।
ਚੌਕੀ ਇੰਚਾਰਜ ਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਵੀ ਮਜ਼ਦੂਰਾਂ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਉਣ ਦਾ ਯਤਨ ਕੀਤਾ ਪਰ ਅੱਗ ਜ਼ਿਆਦਾ ਹੋਣ ਕਾਰਨ ਉਨ੍ਹਾਂ ਫਾਇਰ ਬਿਗ੍ਰੇਡ ਨੂੰ ਸੂਚਿਤ ਕੀਤਾ ਤੇ ਅੱਗ ਬੁਝਾਊ 3 ਗੱਡੀਆਂ 'ਚ ਫਾਇਰ ਅਫਸਰ ਮਨਿੰਦਰ ਸਿੰਘ, ਜਸਵਿੰਦਰ ਸਿੰਘ ਦੀ ਅਗਵਾਈ 'ਚ ਕਰਮਚਾਰੀਆਂ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ। ਫੈਕਟਰੀ ਮਾਲਕ ਸੰਦੀਪ ਖੁਰਾਣਾ ਨੇ ਦੱਸਿਆ ਕਿ ਅੱਗ ਕਾਰਨ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ।
ਸੈਸ਼ਨ 'ਚ ਕੈਪਟਨ ਨੂੰ ਵਾਅਦੇ ਯਾਦ ਕਰਵਾਏਗੀ 'ਆਪ': ਹਰਪਾਲ ਚੀਮਾ
NEXT STORY