ਮੋਗਾ,(ਆਜ਼ਾਦ)- ਮੋਗਾ ਜ਼ਿਲੇ ਦੇ ਪਿੰਡ ਕੋਕਰੀ ਕਲਾਂ ਨਿਵਾਸੀ ਬਲਵੀਰ ਸਿੰਘ ਨੇ ਅਣਪਛਾਤੇ ਵਿਅਕਤੀਆਂ ’ਤੇ ਉਸਦੀ ਪਤਨੀ ਅਤੇ ਦੋ ਸਾਲ ਦੀ ਨਾਬਾਲਗ ਬੇਟੀ ਨੂੰ ਅਗਵਾ ਕਰ ਕੇ ਲੈ ਜਾਣ ਦਾ ਦੋਸ਼ ਲਾਇਆ ਹੈ। ਅਜੀਤਵਾਲ ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਬਲਵੀਰ ਸਿੰਘ ਪੁੱਤਰ ਕਾਲਾ ਸਿੰਘ ਨਿਵਾਸੀ ਪਿੰਡ ਕੋਕਰੀ ਕਲਾਂ ਨੇ ਕਿਹਾ ਕਿ ਉਹ ਮਿਹਨਤ, ਮਜ਼ਦੂਰੀ ਦਾ ਕੰਮ ਕਰਦਾ ਹੈ।
ਬੀਤੀ 28 ਜੂਨ ਨੂੰ ਜਦੋਂ ਉਹ ਕੰਮ ਤੋਂ ਘਰ ਵਾਪਸ ਆਇਆ ਤਾਂ ਉਸਦੀ ਪਤਨੀ ਸ਼ਾਲੂ (30) ਅਤੇ ਉਸਦੀ ਲੜਕੀ ਨੂਰ (2) ਘਰ ਵਿਚ ਨਹੀਂ ਸੀ। ਉਸਨੇ ਕਿਹਾ ਕਿ ਉਸ ਨੂੰ ਉਸਦੀ ਮਾਂ ਨੇ ਦੱਸਿਆ ਕਿ ਸ਼ਾਲੂ ਦੁਪਹਿਰ ਤੋਂ ਬਾਅਦ ਘਰੋਂ ਗਈ ਸੀ, ਪਰ ਵਾਪਸ ਨਹੀਂ ਆਈ। ਬਲਵੀਰ ਸਿੰਘ ਨੇ ਕਿਹਾ ਕਿ ਮੈਂ ਆਪਣੀ ਪਤਨੀ ਅਤੇ ਨੰਨ੍ਹੀ ਬੇਟੀ ਦੀ ਕਈ ਜਗ੍ਹਾ ਤਲਾਸ਼ ਕੀਤੀ ਅਤੇ ਰਿਸ਼ਤੇਦਾਰੀਆਂ ਵਿਚ ਵੀ ਪੁੱਛਿਆ, ਪਰ ਕੋਈ ਸੁਰਾਗ ਨਾ ਮਿਲਣ ’ਤੇ ਮੈਂਨੂੰ ਪੁਲਸ ਨੂੰ ਸੂਚਿਤ ਕੀਤਾ। ਥਾਣੇਦਾਰ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਮਾਂ-ਬੇਟੀ ਦੀ ਤਲਾਸ਼ ਲਈ ਕਈ ਸ਼ੱਕੀ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦ ਹੀ ਕੋਈ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।
ਨੌਜਵਾਨ ਦੀ ਸ਼ੱਕੀ ਹਲਾਤਾਂ ’ਚ ਮੌਤ
NEXT STORY