ਗੋਨਿਆਣਾ (ਗੋਰਾ ਲਾਲ) : ਮਹਾਨਗਰਾਂ ’ਚ ਲਗਾਤਾਰ ਕਤਲ ਦੀਆਂ ਵਾਰਦਾਤਾਂ ਨਾਲ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇੱਥੇ ਫਿਰ 2 ਵਿਅਕਤੀਆਂ ਦੀਆਂ ਹੋਈਆਂ ਹੱਤਿਆਵਾਂ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਗੋਨਿਆਣਾ ਜੈਤੋ ਸਟੇਟ ਹਾਈਵੇਅ ’ਤੇ ਬੀਤੀ ਰਾਤ ਨੂੰ ਪਿੰਡ ਆਕਲੀਆ ਦੇ ਨਜ਼ਦੀਕ ਪੈਟਰੋਲ ਪੰਪ ’ਤੇ ਕੰਮ ਕਰਨ ਵਾਲੇ ਕਰਿੰਦੇ ਦਾ ਲੁਟੇਰੇ ਕਤਲ ਕਰ ਕੇ ਪੈਸੇ ਲੁੱਟ ਕੇ ਫ਼ਰਾਰ ਹੋ ਗਏ। ਸੁਖਪਾਲ ਸਿੰਘ ਚੌਕੀ ਇੰਚਾਰਜ ਗੋਨਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਸਵੇਰੇ ਸੂਚਨਾ ਮਿਲੀ ਕਿ ਇਕ ਵਿਅਕਤੀ ਦੀ ਲਾਸ਼ ਪਈ ਹੈ। ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਮ੍ਰਿਤਕ ਵਿਅਕਤੀ ਗੋਨਿਆਣਾ-ਜੈਤੋ ਰੋਡ ’ਤੇ ਪਿੰਡ ਆਕਲੀਆ ਕਲਾਂ ਦੇ ਨਜ਼ਦੀਕ ਪੈਟਰੋਲ ਪੰਪ ’ਤੇ ਤੇਲ ਪਾਉਣ ਦਾ ਕੰਮ ਕਰਦਾ ਸੀ। ਰੋਜ਼ਾਨਾ ਉਹ ਪੰਪ ਦੀਆਂ ਮਸ਼ੀਨਾਂ ਬੰਦ ਕਰ ਕੇ ਸਾਈਕਲ ’ਤੇ ਗੋਨਿਆਣਾ ਆਉਂਦਾ ਸੀ।
ਇਹ ਵੀ ਪੜ੍ਹੋ : ਜਲਾਲਾਬਾਦ ’ਚ ਵਾਪਰਿਆ ਵੱਡਾ ਹਾਦਸਾ : ਮਿੰਨੀ ਬੱਸ ਪਲਟਣ ਨਾਲ 4 ਦੀ ਹੋਈ ਮੌਤ
ਬੀਤੀ ਰਾਤ ਵੀ ਉਹ ਗੋਨਿਆਣਾ ਆ ਰਿਹਾ ਸੀ ਤੇ ਕਿਸੇ ਅਣਪਛਾਤੇ ਵਿਅਕਤੀਆਂ ਨੇ ਢਾਬੇ ਦੇ ਨਜ਼ਦੀਕ ਖੇਤ ਵਿਚ ਲੱਗੀ ਮੋਟਰ ਦੇ ਕਮਰੇ ਦੇ ਨਜ਼ਦੀਕ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮੁਕੇਸ਼ ਸ਼ਰਮਾ ਪੁੱਤਰ ਹਰੀ ਸ਼ਰਮਾ ਵਜੋਂ ਹੋਈ ਹੈ। ਕਤਲ ਦਾ ਕਾਰਨ ਮੁੱਢਲੀ ਜਾਂਚ ਵਿਚ ਲੁੱਟ ਦਾ ਲੱਗਦਾ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਕੱਲ੍ਹ ਸ਼ਕਤੀ ਕੁਮਾਰ ਨਾਮ ਦੇ ਵਿਅਕਤੀ ਦੀ ਸ਼ਿਕਾਇਤ ਮਿਲੀ ਸੀ ਕਿ ਉਸਦੇ ਭਰਾ ਦਾ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਭਰਾ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਸੰਗਰੂਰ ਦਾ SP ਰੈਂਕ ਦਾ ਅਧਿਕਾਰੀ ਫ਼ਰਾਰ, ASI ਗ੍ਰਿਫ਼ਤਾਰ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਦੇ ਬਠਿੰਡਾ 'ਚ ਗਰਮੀ ਦਾ ਸਭ ਤੋਂ ਵੱਧ ਕਹਿਰ, 43.4 ਡਿਗਰੀ ਸੈਲਸੀਅਸ 'ਤੇ ਪੁੱਜਾ ਪਾਰਾ
NEXT STORY