ਚੰਡੀਗੜ੍ਹ : ਪੰਜਾਬ ਵਿੱਚ ਹੁਣ ਈਮਾਨਦਾਰੀ ਦੀ ਰਾਜਨੀਤੀ ਚੱਲ ਰਹੀ ਹੈ ਅਤੇ ਇਸ ਭਰੋਸੇ ਦੀ ਸਭ ਤੋਂ ਵੱਡੀ ਮਿਸਾਲ ਹਨ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਆਯੋਜਿਤ ਸ਼ਾਨਦਾਰ ਰੋਡ ਸ਼ੋਅ ਵਿੱਚ ਸੂਬੇ ਦੀਆਂ ਔਰਤਾਂ ਨੂੰ ਇੱਕ ਇਤਿਹਾਸਕ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਅਗਲੇ ਬਜਟ ਸੈਸ਼ਨ ਵਿੱਚ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਆਰਥਿਕ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ, ਬਿਨਾਂ ਕਿਸੇ ਕਾਗਜ਼ੀ ਕਾਰਵਾਈ, ਬਿਨਾਂ ਕਿਸੇ ਦਲਾਲ ਦੇ, ਬੱਸ ਇੱਕ ਕਲਿੱਕ ਵਿੱਚ!
ਮੁੱਖ ਮੰਤਰੀ ਮਾਨ ਨੇ ਆਪਣੇ ਦਿਲ ਦੀ ਗੱਲ ਕਹਿੰਦੇ ਹੋਏ ਇਹ ਧਮਾਕੇਦਾਰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਨਾਲ ਕੀਤੇ ਗਏ ਹਰ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮਾਤਾਵਾਂ ਅਤੇ ਭੈਣਾਂ ਨਾਲ ਕੀਤਾ ਗਿਆ 1000 ਰੁਪਏ ਦਾ ਵਾਅਦਾ ਵੀ ਆਉਣ ਵਾਲੇ ਬਜਟ ਵਿੱਚ ਪਾਸ ਹੋਣ ਤੋਂ ਬਾਅਦ ਪੂਰਾ ਕੀਤਾ ਜਾਵੇਗਾ। ਹੁਣ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਵਾਰੀ ਹੈ।" ਉਨ੍ਹਾਂ ਸਾਫ ਕੀਤਾ ਕਿ ਇਹ ਰਾਸ਼ੀ ਮਾਸਿਕ ਤੌਰ 'ਤੇ ਅਤੇ ਸਿੱਧੀ ਲਾਭ ਟ੍ਰਾਂਸਫਰ (DBT) ਦੇ ਜ਼ਰੀਏ ਹਰ ਯੋਗ ਔਰਤ ਦੇ ਖਾਤੇ ਵਿੱਚ ਹਰ ਮਹੀਨੇ ਪਹੁੰਚੇਗੀ।
ਇਹ 1000 ਰੁਪਏ ਸਿਰਫ ਇੱਕ ਯੋਜਨਾ ਨਹੀਂ ਹੈ। ਇਹ ਪੰਜਾਬ ਦੀਆਂ ਮਾਂ-ਭੈਣਾਂ ਦੇ ਸਨਮਾਨ ਅਤੇ ਆਤਮ ਨਿਰਭਰਤਾ ਦੀ ਨਵੀਂ ਪਰਿਭਾਸ਼ਾ ਹੈ। ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਯੋਜਨਾ ਨਾ ਸਿਰਫ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਏਗੀ, ਸਗੋਂ ਘਰੇਲੂ ਖਰਚਿਆਂ ਵਿੱਚ ਰਾਹਤ ਦੇ ਕੇ ਪਰਿਵਾਰਾਂ ਦੀ ਖੁਸ਼ਹਾਲੀ ਵਧਾਏਗੀ। ਭਗਵੰਤ ਮਾਨ ਨੇ ਕਿਹਾ, "ਜੇਕਰ ਕਿਸੇ ਘਰ ਦੇ ਇੱਕ ਬੱਚੇ ਨੂੰ ਨੌਕਰੀ ਮਿਲ ਜਾਂਦੀ ਹੈ, ਤਾਂ ਪੂਰੇ ਘਰ ਦਾ ਮਾਹੌਲ ਬਦਲ ਜਾਂਦਾ ਹੈ, ਅਤੇ ਇੱਕ ਔਰਤ ਨੂੰ ਆਰਥਿਕ ਸਹਾਇਤਾ ਮਿਲਣ ਨਾਲ ਪੂਰਾ ਪਰਿਵਾਰ ਮਜ਼ਬੂਤ ਹੁੰਦਾ ਹੈ।" ਇਹ ਕਦਮ ਔਰਤਾਂ ਨੂੰ ਫੈਸਲੇ ਲੈਣ ਦੀ ਆਜ਼ਾਦੀ ਦੇਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਨੂੰ 'ਦੁੱਖ ਮੰਤਰੀ' ਦੱਸਦਿਆਂ ਕਿਹਾ ਕਿ ਉਹ ਲੋਕਾਂ ਦੇ ਸੁੱਖ-ਦੁੱਖ ਵਿੱਚ ਹਿੱਸੇਦਾਰੀ ਨਿਭਾਉਣ ਆਏ ਹਨ, ਨਾ ਕਿ ਸਿਰਫ ਕੁਰਸੀ 'ਤੇ ਬੈਠਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਅਤੇ ਆਮ ਘਰਾਂ ਦੀਆਂ ਪ੍ਰੇਸ਼ਾਨੀਆਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਸਰਕਾਰ ਦਾ ਫਰਜ਼ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਸੁਣੇ। ਉਨ੍ਹਾਂ ਦੀ ਸਰਕਾਰ ਨੇ ਲੋਕਾਂ ਦੇ ਬਿਜਲੀ ਬਿੱਲ ਮਾਫ ਕੀਤੇ (300 ਯੂਨਿਟ ਮੁਫ਼ਤ ਬਿਜਲੀ), ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਸਕੂਲਾਂ ਦੀ ਵਿਵਸਥਾ ਬਿਹਤਰ ਕੀਤੀ ਅਤੇ ਆਮ ਆਦਮੀ ਕਲੀਨਿਕ ਖੋਲ੍ਹੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਪਹਿਲਾਂ ਕਈ ਮੁਸ਼ਕਲ ਦੌਰ ਵਿੱਚੋਂ ਗੁਜ਼ਰਿਆ ਹੈ, ਹੁਣ ਸਮਾਂ ਹੈ ਵਿਕਾਸ ਵੱਲ ਵਧਣ ਦਾ।
ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਆਯੋਜਿਤ ਇਸ ਜਨ ਸਭਾ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਝਾੜੂ ਨੂੰ ਵੋਟ ਦੇਣ। ਉਨ੍ਹਾਂ ਕਿਹਾ, "ਵਿਰੋਧੀ ਪਾਰਟੀਆਂ ਪੈਸਿਆਂ ਦੀ ਰਾਜਨੀਤੀ ਕਰ ਰਹੀਆਂ ਹਨ, ਪਰ ਤਰਨਤਾਰਨ ਦੀ ਸਮਝਦਾਰ ਜਨਤਾ ਈਮਾਨਦਾਰੀ ਅਤੇ ਵਿਕਾਸ ਨੂੰ ਚੁਣੇਗੀ।" ਮੁੱਖ ਮੰਤਰੀ ਮਾਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੰਜ ਸਾਲਾਂ ਦੇ ਅੰਦਰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੀ ਸਰਕਾਰ ਦੀਆਂ 'ਲੋਕ-ਪੱਖੀ' ਨੀਤੀਆਂ ਕਾਰਨ ਆਮ ਆਦਮੀ ਪਾਰਟੀ ਇਸ ਜ਼ਿਮਨੀ ਚੋਣ ਵਿੱਚ ਭਾਰੀ ਜਿੱਤ ਦਰਜ ਕਰਨ ਨੂੰ ਲੈ ਕੇ ਪੂਰੀ ਤਰ੍ਹਾਂ ਆਸ਼ਾਵਾਦੀ ਹੈ।
ਕਤਲ ਦੇ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਤੇ ਜੁਰਮਾਨਾ
NEXT STORY