ਫਰੀਦਕੋਟ (ਜ.ਬ.) : ਸਾਲ 2015 ਦੇ ਕੋਟਕਪੂਰਾ ਗੋਲ਼ੀਕਾਂਡ ਦੇ ਮਾਮਲੇ ’ਚ ਜੁਡੀਸ਼ੀਅਲ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਇਸ ਕੇਸ ਨੂੰ ਸੈਸ਼ਨ ਕੋਰਟ ਦੇ ਸਪੁਰਦ ਕਰਨ ਲਈ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਉਪ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਏ, ਜਦੋਂ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਨ੍ਹਾਂ ਨੇ ਆਪਣੀ ਹਾਜ਼ਰੀ ਦੇ ਲਈ ਮਾਣਯੋਗ ਅਦਾਲਤ ’ਚ ਆਪੋ-ਆਪਣੀ ਅਰਜ਼ੀ ਹਾਜ਼ਰੀ ਮੁਆਫ਼ੀ ਲਈ ਪੇਸ਼ ਕੀਤੀ ਅਤੇ ਅਦਾਲਤ ਨੇ ਇਨ੍ਹਾਂ ਨੂੰ ਅੱਜ ਦੇ ਲਈ ਹਾਜ਼ਰੀ ਤੋਂ ਛੋਟ ਦਿੰਦਿਆਂ 19 ਅਗਸਤ ’ਤੇ ਨਿਸ਼ਚਿਤ ਕਰ ਦਿੱਤੀ।
ਇਹ ਵੀ ਪੜ੍ਹੋ : Breaking News : ਪਟਿਆਲਾ ’ਚ ਚੱਲੀ ਗੋਲ਼ੀ, ਨੌਜਵਾਨ ਦੀ ਮੌਤ
ਜਾਣਕਾਰੀ ਅਨੁਸਾਰ ਕੇਸ ਵਿੱਚ ਨਾਮਜ਼ਦ ਪੁਲਸ ਅਧਿਕਾਰੀ ਚਰਨਜੀਤ ਸ਼ਰਮਾ ਨੇ ਅਦਾਲਤ ’ਚ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਗੋਲ਼ੀਕਾਂਡ ਦੌਰਾਨ ਪੁਲਸ ’ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ ਦਰਜ ਕੀਤੇ ਕੇਸ ਦੀ ਸਟੇਟਸ ਰਿਪੋਰਟ ਅਦਾਲਤ ’ਚ ਪੇਸ਼ ਕੀਤੀ ਜਾਵੇ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਮੁਤਾਬਕ ਕੇਸ ਦੀ ਪੜਤਾਲ ਹਾਲ ਦੀ ਘੜੀ ਸਾਂਝੀ ਨਹੀਂ ਕੀਤੀ ਜਾ ਸਕਦੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰੀਕੇਬਾਜ਼ੀ ਨੇ ਤਿੰਨ ਭੈਣਾਂ ਤੋਂ ਖੋਹ ਲਿਆ ਇਕਲੌਤਾ ਭਰਾ! ਚਚੇਰੇ ਭਰਾਵਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
NEXT STORY