ਕੋਟਕਪੂਰਾ(ਨਰਿੰਦਰ ਬੈੜ੍ਹ)- ਨੈਸ਼ਨਲ ਹਾਈਵੇ 'ਤੇ ਪਿੰਡ ਚਹਿਲ ਨੇੜੇ ਵਾਪਰੇ ਸੜਕ ਹਾਦਸੇ ’ਚ ਮੋਟਰ ਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਵਿੱਚੋਂ ਇੱਕ ਦੀ ਮੌਤ ਅਤੇ ਦੋ ਹੋਰ ਦੇ ਗੰਭੀਰ ਜ਼ਖ਼ਮੀ ਹੋਣ ਜਾਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਮੁਹੱਲਾ ਸੁਰਗਾਪੁਰੀ ਦੇ ਰਹਿਣ ਵਾਲੇ ਇਹ ਤਿੰਨ ਦੋਸਤ ਸੁਖਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ (18), ਪਰਨੀਤ ਸਿੰਘ ਪੁੱਤਰ ਮਲਕੀਤ ਸਿੰਘ (15) ਅਤੇ ਪ੍ਰਿੰਸ ਮੋਟਰ 'ਤੇ ਸਵਾਰ ਹੋ ਕੇ ਨੈਸ਼ਨਲ ਹਾਈਵੇ 'ਤੇ ਜਾ ਰਹੇ ਸਨ ਤਾਂ ਜਦੋਂ ਉਹ ਪਿੰਡ ਚਹਿਲ ਨੇੜੇ ਪੁੱਜੇ ਤਾਂ ਉਨ੍ਹਾਂ ਦੇ ਮੋਟਰ ਸਾਈਕਲ ਦਾ ਸੰਤੁਲਣ ਵਿਗੜ ਗਿਆ, ਜਿਸ ਵਿੱਚ ਸੁਖਪ੍ਰੀਤ ਸਿੰਘ ਦੀ ਮੌਤ ਹੋ ਗਈ । ਜ਼ਖ਼ਮੀ ਹੋਏ ਉਸਦੇ ਦੋਵਾਂ ਦੋਸਤਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਲਿਜਾਇਆ ਗਿਆ।
ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
ਇਸ ਸਬੰਧ ਵਿਚ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰ ਹੈਪੀ ਜੱਸਲ ਨੇ ਦੱਸਿਆ ਕਿ ਅਚਾਨਕ ਮੋਟਰ ਸਾਈਕਲ ਦਾ ਸੰਤੋਲਨ ਵਿਗੜਣ ਕਾਰਨ ਉਨ੍ਹਾਂ ਦਾ ਮੋਟਰ ਸਾਈਕਲ ਖੇਤਾਂ ’ਚ ਪਲਟੀਆਂ ਖਾਂਦਾ ਹੋਇਆ ਡਿੱਗ ਪਿਆ ਅਤੇ ਇਹ ਹਾਦਸੇ ਵਿੱਚ ਇੰਨ੍ਹਾਂ ਤਿੰਨਾਂ ਨੌਜਵਾਨਾਂ ਦੇ ਗੰਭੀਰ ਸੱਟਾ ਵੱਜੀਆਂ, ਜਿੰਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ, ਪ੍ਰੰਤੂ ਗੰਭੀਰ ਸੱਟਾਂ ਵੱਜਣ ਕਾਰਨ ਸੁਖਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਪਰਨੀਤ ਸਿੰਘ ਤੇ ਪ੍ਰਿੰਸ ਦੇ ਲੱਤ ਤੇ ਬਾਹ 'ਤੇ ਸੱਟਾਂ ਲੱਗੀਆਂ, ਜੋ ਜੇਰੇ ਇਲਾਜ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਿਵਾਰ 'ਤੇ ਟੁੱਟਿਆ ਕਹਿਰ, ਛੁੱਟੀਆਂ ਕੱਟਣ ਨਾਨਕੇ ਆਏ ਬੱਚੇ ਨਾਲ ਵਾਪਰ ਗਿਆ ਭਾਣਾ
NEXT STORY