ਫਰੀਦਕੋਟ (ਬਾਂਸਲ)- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਜਿੱਥੇ ਸਮੇਂ-ਸਮੇਂ ’ਤੇ ਲੋਕ ਮਿਲਣੀ ਪ੍ਰੋਗਰਾਮ ਕਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦੇ ਹਨ, ਉੱਥੇ ਉਨ੍ਹਾਂ ਵਲੋਂ ਬੀਤੀ ਸ਼ਾਮ ਖੁਦ ਫੀਲਡ ਵਿਚ ਜਾ ਕੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ।
ਇਸ ਮੌਕੇ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖੁਦ ਯੂਰੋਲੋਜੀ, ਰੋਬੋਟਿਕਸ ਅਤੇ ਕਿਡਨੀ ਟਰਾਂਸਪਲਾਟ ਵਿਭਾਗ ਦਾ ਅਚਨਚੇਤ ਦੌਰਾ ਕੀਤਾ ਅਤੇ ਉੱਥੇ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਵਲੋਂ ਇਲਾਜ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਲੁੱਟ ਦਾ ਸ਼ਿਕਾਰ ਹੋਏ ਇੰਪੀਰੀਅਲ ਮੈਡੀਕਲ ਸਟੋਰ ਵਿਖੇ ਪੁੱਜੇ MP ਚਰਨਜੀਤ ਚੰਨੀ, ਦੁਕਾਨਦਾਰਾਂ ਨੂੰ ਦਿੱਤੀ ਖ਼ਾਸ ਸਲਾਹ
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਆਈਸੋਲੇਸ਼ਨ ਵਾਰਡ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹਰ ਪੱਖੋਂ ਬੁਨਿਆਦੀ ਸਹੂਲਤਾਂ ਨਾਲ ਲੈੱਸ ਹਸਪਤਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਹਸਪਤਾਲ ਵਿਚ ਫਰੀਦਕੋਟ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕ ਆਪਣਾ ਇਲਾਜ ਕਰਵਾਉਣ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿਚ ਮੈਡੀਕਲ ਹਸਪਤਾਲ ਵਿਚ ਏ.ਸੀ. ਸਬੰਧੀ ਕੁਝ ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਦੂਰ ਕਰਦੇ ਹੋਏ ਨਵੇਂ ਏ.ਸੀ. ਲਗਾ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਅੱਗੇ ਵੀ ਸਮੇਂ-ਸਮੇਂ ’ਤੇ ਮੈਡੀਕਲ ਹਸਪਤਾਲ ਦੇ ਅਚਨਚੇਤ ਦੌਰੇ ਜਾਰੀ ਰਹਿਣਗੇ। ਇਸ ਤੋਂ ਪਹਿਲਾਂ ਸੰਧਵਾਂ ਪਿੰਡ ਢਿੱਲਵਾਂ ਕਲਾਂ ਵਿਖੇ ਸੋਢੀ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਸਨ।
ਇਹ ਵੀ ਪੜ੍ਹੋ- ਠੇਕੇ ਦੇ ਬਾਹਰ ਲਿਖਿਆ- ''ਦਿਨ ਦਿਹਾੜੇ ਅੰਗਰੇਜ਼ੀ ਬੋਲਣਾ ਸਿੱਖੋ'', ਪੈ ਗਿਆ ਪੰਗਾ, ਝੱਲਣਾ ਪਿਆ ਨੁਕਸਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
NEXT STORY