ਫਰੀਦਕੋਟ (ਬਾਂਸਲ)- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਬਹੁਤ ਹੱਦ ਤਕ ਪੂਰੇ ਕਰ ਦਿੱਤੇ ਹਨ, ਇਸੇ ਕਰਕੇ ਸੂਬੇ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖ਼ੁਸ਼ ਨਜ਼ਰ ਆ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਆਪਣੀ ਸਰਕਾਰ ਹੈ।
ਉਨ੍ਹਾਂ ਕਿਹਾ ਕਿ ਇਸ ਸਰਕਾਰ ਦੌਰਾਨ ਸੂਬੇ ਦੇ ਹਰੇਕ ਵਰਗ ਦਾ ਖਿਆਲ ਰੱਖਿਆ ਗਿਆ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਹਰੇਕ ਵਰਗ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ‘ਆਪ’ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਲਈ ਨਿਰੰਤਰ ਨਿਰਵਿਘਨ ਮੁਫ਼ਤ ਬਿਜਲੀ ਤੋਂ ਲੈ ਕੇ ਮੰਡੀਆਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਤੱਕ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜੋ ਮਸਲੇ ਪੰਜਾਬ ਦੇ ਰਹਿੰਦੇ ਹਨ, ਉਹ ਵੀ ਪੰਜਾਬ ਸਰਕਾਰ ਜਲਦ ਹੀ ਹੱਲ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਵੈਸਟ ਜ਼ਿਮਨੀ ਚੋਣ ਦੀ ਤਰ੍ਹਾਂ ਰਹਿੰਦੀਆਂ ਜ਼ਿਮਨੀ ਚੋਣਾਂ ਵਿਚ ਵੀ 'ਆਪ' ਸਰਕਾਰ ਵੱਡੇ ਬਹੁਮਤ ਨਾਲ ਜਿੱਤ ਦਰਜ ਕਰੇਗੀ।
ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬੇਖੌਫ਼ ਲੁਟੇਰੇ, ਸੈਰ ਕਰ ਰਹੀ ਮਹਿਲਾ 'ਤੇ ਹਥਿਆਰ ਤਾਣ ਕੇ ਲੁੱਟੇ ਗਹਿਣੇ
NEXT STORY