ਫਰੀਦਕੋਟ (ਹਾਲੀ) - ਫਰੀਦਕੋਟ ਦੀ ਹੋਣਹਾਰ ਵਿਦਿਆਰਥਣ ਖੁਸ਼ਸੀਰਤ ਕੌਰ ਸੰਧੂ ਨੇ ਪਿਛਲੇ ਦਿਨੀਂ ਰੂਪਨਗਰ ਵਿਖੇ ਹੋਈਆਂ 64ਵੀਆਂ ਪੰਜਾਬ ਸਕੂਲ ਖੇਡਾਂ 'ਚ ਨਿਸ਼ਾਨੇਬਾਜ਼ੀ ਦੇ ਮੁਕਾਬਲਿਆਂ 'ਚ ਸੋਨੇ ਤੇ ਚਾਂਦੀ ਦਾ ਤਮਗਾ ਜਿੱਤ ਕੇ ਜ਼ਿਲੇ ਦਾ ਨਾਂ ਰੌਸ਼ਨ ਕਰ ਦਿੱਤਾ ਹੈ। ਫ਼ਰੀਦਕੋਟ ਦੇ ਸੈਂਟ ਮੈਰੀਜ ਕਾਨਵੈਂਟ ਸਕੂਲ ਦੀ ਵਿਦਿਆਰਥਣ ਖੁਸ਼ਸੀਰਤ ਕੌਰ ਸੰਧੂ ਨੇ ਅੰਡਰ-17 ਉਮਰ ਵਰਗ 'ਚ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਸੋਨੇ ਤੇ ਇਕ ਚਾਂਦੀ ਦਾ ਤਮਗਾ ਹਾਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਨਿਸ਼ਾਨੇਬਾਜ਼ ਖੁਸ਼ਸੀਰਤ ਕੌਰ ਸੰਧੂ ਨੈਸ਼ਨਲ ਸਕੂਲ ਗੇਮਜ਼ 'ਚ ਭਾਗ ਲੈਣ ਲਈ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ, ਜੋ ਸਮੁੱਚੇ ਜ਼ਿਲੇ ਲਈ ਵਾਲੀ ਮਾਣ ਵਾਲੀ ਗੱਲ ਹੋਵੇਗੀ।
ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ, ਸਥਾਨਕ ਟਕਸਾਲੀ ਆਗੂਆਂ ਨੇ ਛੱਡੀ ਪਾਰਟੀ
NEXT STORY