ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਇਕ ਅੌਰਤ ਅਤੇ ਇਕ ਵਿਅਕਤੀ ਦੀ ਕੁੱਟ-ਮਾਰ ਕਰਨ ਦੇ ਦੋਸ਼ ’ਚ ਪੁਲਸ ਨੇ 3 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਸਦਰ ਸੰਗਰੂਰ ਦੇ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਗਟ ਸਿੰਘ ਵਾਸੀ ਸਾਰੋਂ ਨੇ ਬਿਆਨ ਦਰਜ ਕਰਵਾਏ ਕਿ 19 ਨਵੰਬਰ ਦੀ ਰਾਤ ਨੂੰ ਜਦੋਂ ਮੈਂ ਆਪਣਾ ਕੰਮ-ਕਾਰ ਨਿਪਟਾ ਕੇ ਆਪਣੇ ਘਰ ਪਹੁੰਚਿਆ ਤਾਂ ਬਾਹਰ ਰੌਲਾ ਸੁਣਾਈ ਦਿੱਤਾ। ਜਦੋਂ ਮੈਂ ਰੌਲਾ ਸੁਣ ਕੇ ਘਰ ਤੋਂ ਬਾਹਰ ਨਿਕਲਿਆ ਤਾਂ ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਮੇਰੀ ਕੁੱਟ-ਮਾਰ ਕੀਤੀ ਜਦੋਂ ਮੈਨੂੰ ਛੁਡਵਾਉਣ ਲਈ ਮੇਰੀ ਮਾਤਾ ਗੁਰਮੇਲ ਕੌਰ ਆਈ ਤਾਂ ਦੋਸ਼ੀਆਂ ਨੇ ਮੇਰੀ ਮਾਤਾ ਦੀ ਵੀ ਕੁੱਟ-ਮਾਰ ਕੀਤੀ। ਪ੍ਰਗਟ ਸਿੰਘ ਦੇ ਬਿਆਨਾਂ ’ਤੇ ਤਿੰਨਾਂ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਾਬਾਲਗ ਲਡ਼ਕੀ ਨੂੰ ਅਗਵਾ ਕਰਨ ਵਾਲਿਆਂ ’ਚੋਂ 1 ਕਾਬੂ, ਦੂਜਿਆਂ ਲਈ ਛਾਪੇਮਾਰੀ ਜਾਰੀ
NEXT STORY