ਗੁਰੂਸਰ ਸੁਧਾਰ/ਜੋਧਾਂ ਲਲਤੋਂ, (ਰਵਿੰਦਰ)— ਪਿੰਡ ਮੋਹੀ ਦੀ ਇਕ ਵਿਆਹੁਤਾ ਔਰਤ ਵੱਲੋਂ ਘਰ 'ਚ ਹੀ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਕਰਮਜੀਤ ਕੌਰ (35) ਪਤਨੀ ਗੁਰਮੀਤ ਸਿੰਘ ਵਾਸੀ ਮੋਹੀ ਨੇ ਸ਼ੁਕੱਰਵਾਰ ਅਚਾਨਕ ਘਰ ਦੇ ਇਕ ਕਮਰੇ ਨੂੰ ਅੰਦਰੋਂ ਕੁੰਡੀ ਲਗਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਸੁਧਾਰ ਦੀ ਪੁਲਸ ਪਾਰਟੀ ਏ. ਐੱਸ. ਆਈ. ਰੁਪਿੰਦਰ ਸਿੰਘ ਦੀ ਅਗਵਾਈ ਵਿਚ ਮੌਕੇ 'ਤੇ ਪੁੱਜੀ ਅਤੇ ਮ੍ਰਿਤਕਾ ਦੀ ਲਾਸ਼ ਨੂੰ ਪਿੰਡ ਬੋਪਾਰਾਏ ਵਿਖੇ ਸਥਿਤ ਮੋਰਚਰੀ 'ਚ ਰੱਖ ਦਿੱਤਾ।
ਇਸ ਸਬੰਧੀ ਸੰਪਰਕ ਕਰਨ ਤੇ ਥਾਣਾ ਸੁਧਾਰ ਦੇ ਮੁਖੀ ਸਬ-ਇੰਸਪੈਕਟਰ ਅਜੈਬ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਹਰਜਿੰਦਰ ਸਿੰਘ ਵਾਸੀ ਰਤਨਾਂ ਨੇ ਪੁਲਸ ਕੋਲ ਲਿਖਾਏ ਬਿਆਨਾਂ 'ਚ ਕਿਹਾ ਕਿ ਉਸਦੀ ਲੜਕੀ ਦੇ ਵਿਆਹ ਨੂੰ 11 ਸਾਲ ਹੋ ਗਏ ਸਨ ਅਤੇ ਉਸਦੇ 10 ਸਾਲ ਦਾ ਇਕ ਲੜਕਾ ਤੇ ਕਰੀਬ 7 ਸਾਲ ਦੀ ਲੜਕੀ ਹੈ ਅਤੇ ਕਦੇ ਵੀ ਉਨ੍ਹਾਂ ਦੀ ਲੜਕੀ ਵੱਲੋਂ ਸਹੁਰਿਆਂ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਸੀ ਆਈ।
ਥਾਣਾ ਮੁਖੀ ਅਨੁਸਾਰ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ 'ਤੇ ਪੁਲਸ ਵੱਲੋਂ ਸੰਭਵ ਰੂਪ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਕਤ ਮਾਮਲੇ ਦੇ ਤਫਤੀਸ਼ੀ ਥਾਣੇਦਾਰ ਰੁਪਿੰਦਰ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪੁਲਸ ਵੱਲੋਂ ਭਾਵੇਂ ਫਿਲਹਾਲ 174 ਦੀ ਕਾਰਵਾਈ ਕੀਤੇ ਜਾਣ ਦੇ ਅਸਾਰ ਹਨ ਪਰ ਜੇਕਰ ਪੜਤਾਲ ਦੌਰਾਨ ਕੋਈ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਪੁਲਸ ਉਸ ਮੁਤਾਬਕ ਕਾਰਵਾਈ ਕਰੇਗੀ।
ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ : ਬਲਬੀਰ ਸਿੱਧੂ
NEXT STORY