ਮੋਗਾ, (ਆਜ਼ਾਦ)- ਨਿਊ ਟਾਉਨ ਮੋਗਾ ਨਿਵਾਸੀ ਇਕ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਧਰਮਪਾਲ ਸਿੰਘ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਤੀ ਵਿਕਾਸ ਗੋਇਲ ਨੇ ਕਿਹਾ ਕਿ ਉਸਦੀ ਪਤਨੀ ਪਿਛਲੇ ਕਰੀਬ ਡੇਢ-ਦੋ ਸਾਲ ਤੋਂ ਬੀਮਾਰੀ ਦੇ ਚੱਲਦੇ ਮੋਗਾ ਦੇ ਇਕ ਡਾਕਟਰ ਤੋਂ ਦਵਾਈ ਲੈ ਰਹੀ ਸੀ। ਉਨ੍ਹਾਂ ਦੇ ਤਿੰਨ ਬੱਚੇ ਹਨ। ਬੀਤੇ ਦਿਨ ਉਸ ਨੇ ਗਲਤੀ ਨਾਲ ਕੋਈ ਦਵਾਈ ਨਿਗਲ ਲਈ, ਜਿਸ ਕਾਰਨ ਉਸਦੀ ਹਾਲਤ ਖਰਾਬ ਹੋ ਗਈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ।
ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਦੇਖਦਿਆਂ ਉਸ ਨੂੰ ਲੁਧਿਆਣਾ ਰੈਫਰ ਕੀਤਾ ਪਰ ਉਸਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਧਰਮਪਾਲ ਸਿੰਘ ਨੇ ਕਿਹਾ ਕਿ ਵਿਕਾਸ ਗੋਇਲ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਜਾਵੇਗਾ।
ਇਤਿਹਾਸਕ ਦਰਸ਼ਨੀ ਡਿਊੜੀ ਢਾਹੁਣ 'ਤੇ ਲੌਂਗੋਵਾਲ ਦੇ ਅਸਤੀਫੇ ਦੀ ਉੱਠੀ ਮੰਗ
NEXT STORY