ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਫ਼ਸਰਾਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਅਰਸੇ ਦੌਰਾਨ ਜਿੱਥੇ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਉਥੇ ਸਿੱਖਿਆ ਵਿਭਾਗ ਵਿੱਚ 8736 ਠੇਕਾ-ਆਧਾਰਤ ਅਧਿਆਪਕ ਪੱਕੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 28,000 ਹੋਰ ਠੇਕਾ-ਆਧਾਰਤ ਕਰਮਚਾਰੀਆਂ ਨੂੰ ਵੀ ਪੱਕਾ ਕਰਨ ਸਬੰਧੀ ਕਾਰਵਾਈ ਵੀ ਆਰੰਭ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ : ESI ਹਸਪਤਾਲ ਦੇ ਬਾਹਰ ਮਿਲਿਆ ਨਵਜਾਤ ਬੱਚੀ ਦਾ ਭਰੂਣ, ਸੜਕ ’ਤੇ ਸੁਟਣ ਵਾਲਾ ਕਲਯੁੱਗੀ ਪਿਤਾ ਗ੍ਰਿਫਤਾਰ
ਕਈ ਦਿਨਾਂ ਤੋਂ ਲਾਪਤਾ ਸੀ ਜਿਮ ਟ੍ਰੇਨਰ ਕੁੜੀ, ਜਦੋਂ ਘਰ ਜਾ ਕੇ ਇਸ ਹਾਲਤ ’ਚ ਦੇਖਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
NEXT STORY