ਮੋਗਾ (ਆਜ਼ਾਦ) : ਥਾਣਾ ਫਤਹਿਗੜ੍ਹ ਪੰਜਤੂਰ ਅਧੀਨ ਪੈਂਦੇ ਪਿੰਡ ਮੁੰਡੀਜਮਾਲ ਵਿਖੇ ਜ਼ਮੀਨੀ ਵਿਵਾਦ ਸਬੰਧੀ ਹੋਈ ਅੰਨ੍ਹੇਵਾਹ ਫਾਇਰਿੰਗ ਦੇ ਮਾਮਲੇ ਵਿਚ ਪੁਲਸ ਵਲੋਂ ਕਥਿਤ ਮੁਲਜ਼ਮਾਂ ਰਣਜੀਤ ਸਿੰਘ ਉਰਫ ਪੱਪੀ ਨਿਵਾਸੀ ਪਿੰਡ ਬਘੇਲੇਵਾਲਾ ਫਿਰੋਜ਼ਪੁਰ ਅਤੇ 5-6 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਾਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਬੀਤੀ 28 ਮਈ ਨੂੰ ਰਣਜੀਤ ਸਿੰਘ ਉਰਫ ਪੱਪੀ ਸਮੇਤ 5-6 ਅਣਪਛਾਤੇ ਵਿਅਕਤੀਆਂ ਦਾ ਪ੍ਰਗਟ ਸਿੰਘ, ਦੀਦਾਰ ਸਿੰਘ ਨਿਵਾਸੀ ਪਿੰਡ ਬਘੇਲੇਵਾਲਾ ਸਮੇਤ ਕੁਝ ਹੋਰ ਅਣਪਛਾਤੇ ਵਿਅਕਤੀਆਂ ਵਿਚਕਾਰ ਜ਼ਮੀਨੀ ਵਿਵਾਦ ਸਬੰਧੀ ਝਗੜਾ ਹੋਇਆ ਸੀ, ਉਸ ਸਮੇਂ ਰਣਜੀਤ ਸਿੰਘ ਉਰਫ ਪੱਪੀ ਨੇ ਦੂਸਰੀ ਧਿਰ ਨੂੰ ਡਰਾਉਣ ਲਈ ਹਵਾਈ ਫਾਇਰਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਕਿ ਅੱਜ ਵੀ ਉਕਤ ਵਿਅਕਤੀ ਇਕੱਠੇ ਹੋ ਰਹੇ ਹਨ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ, ਜਿਸ ’ਤੇ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ ਨੂੰ ਵੀ ਮਿਲੀ ਸਫ਼ਲਤਾ
NEXT STORY