ਮੋਗਾ, (ਅਾਜ਼ਾਦ)- ਮੋਗਾ ਜ਼ਿਲੇ ਦੇ ਪਿੰਡ ਕੋਕਰੀ ਕਲਾਂ ਵਿਖੇ ਕੁੱਝ ਹਥਿਆਰਬੰਦ ਵਿਅਕਤੀਆਂ ਵਲੋਂ ਅਵਤਾਰ ਸਿੰਘ ਦੀ ਜ਼ਮੀਨ ’ਤੇ ਜਬਰਦਸਤੀ ਕਬਜ਼ਾ ਕੀਤੇ ਜਾਣ ਦਾ ਅਤੇ ਉਸਦੀ ਫਸਲ ਬਰਬਾਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ’ਚ ਅਜੀਤਵਾਲ ਪੁਲਸ ਵਲੋਂ ਸੁਖਮੰਦਰ ਸਿੰਘ, ਕੁਲਦੀਪ ਸਿੰਘ, ਜਸਕਰਨ ਸਿੰਘ ਉਰਫ ਜੱਸਾ, ਪੁਸ਼ਪਿੰਦਰ ਸਿੰਘ ਸਾਰੇ ਨਿਵਾਸੀ ਪਿੰਡ ਕੋਕਰੀ ਕਲਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਅਵਤਾਰ ਸਿੰਘ ਨਿਵਾਸੀ ਪਿੰਡ ਕੋਕਰੀ ਕਲਾਂ ਵਲੋਂ ਜ਼ਿਲਾ ਪੁਲਸ ਮੁਖੀ ਮੋਗਾ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ ਸੀ ਕਿ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ ਉਸਦੀ ਚਾਰ ਕਨਾਲ, 11 ਮਰਲੇ ਜ਼ਮੀਨ ’ਤੇ ਕਬਜਾ ਕਰਨ ਦੀ ਨੀਅਤ ਨਾਲ ਟਰੈਕਟਰ ਨਾਲ ਉਸਦੀ ਬੀਜੀ ਹੋਈ ਕਣਕ ਨੂੰ ਵਾਹ ਕੇ ਮੇਰੀ ਜ਼ਮੀਨ ਆਪਣੀ ਜ਼ਮੀਨ ਨਾਲ ਰਲਾ ਲਈ ਜਦੋਂ ਮੈਂ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਨ੍ਹਾਂ ਮੈਂਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਇਸ ਤਰ੍ਹਾਂ ਉਨ੍ਹਾਂ ਮੇਰੀ ਫਸਲ ਵੀ ਬਰਬਾਦ ਕਰ ਦਿੱਤੀ ਅਤੇ ਮੇਰੀ ਜ਼ਮੀਨ ’ਤੇ ਵੀ ਕਬਜ਼ਾ ਕਰਨ ਦਾ ਯਤਨ ਕੀਤਾ। ਇਸ ਮਾਮਲੇ ਦੀ ਜਾਂਚ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਵਲੋਂ ਕੀਤੀ ਗਈ। ਜਾਂਚ ਦੇ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਉਕਤ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।
ਜਾਅਲੀ ਫੇਸਬੁੱਕ ਆਈ. ਡੀ. ਬਣਾ ਕੇ ਕੀਤੀਆਂ ਅਸ਼ਲੀਲ ਫੋਟੋਆਂ ਵਾਇਰਲ
NEXT STORY