ਲਹਿਰਾਗਾਗਾ(ਰਾਜੇਸ਼)— ਲਹਿਰਾਗਾਗਾ ਵਿਚ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੀ ਕਾਂਗਰਸੀ ਨੇਤਾ ਬੀਬੀ ਰਾਜਿੰਦਰ ਕੌਰ ਭੱਠਲ ਨੇ ਭਾਰਤ ਵੱਲੋਂ ਪਾਕਿਸਤਾਨ 'ਤੇ ਕੀਤੀ ਗਈ ਕਾਰਵਾਈ 'ਤੇ ਬੋਲਦੇ ਹੋਏ ਕਿਹਾ ਕਿ ਦੇਰ ਆਏ ਦਰੁਸਤ ਆਏ। ਕੇਂਦਰ ਸਰਕਾਰ ਨੂੰ ਇਹ ਐਕਸ਼ਨ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ, ਕਿਉਂਕਿ ਇਹ ਦੇਸ਼ ਦਾ ਮਾਮਲਾ ਹੈ। ਅਸੀਂ ਆਪਣੇ ਦੇਸ਼ ਦੇ ਨਾਲ ਹਾਂ ਅਤੇ ਫੌਜ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਸ਼ਲਾਘਾ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਇਮਰਾਨ ਖਾਨ ਭਾਰਤ ਨਾਲ ਬੈਠ ਕੇ ਇਸ ਮਸਲੇ ਨੂੰ ਹੱਲ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਸੱਚ ਵਿਚ ਭਾਰਤ ਨਾਲ ਬੈਠ ਕੇ ਮਸਲੇ ਦਾ ਹੱਲ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਸਾਡਾ ਪਾਇਲਟ ਵਾਪਸ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਆਪਣੇ ਦੇਸ਼ 'ਤੇ ਗੱਲ ਆਈ ਤਾਂ ਪਾਕਿਸਤਾਨ ਕਹਿ ਰਿਹਾ ਹੈ ਕਿ ਬੈਠ ਕੇ ਹੱਲ ਕਰ ਸਕਦੇ ਹਾਂ। ਇਸ ਤੋਂ ਪਹਿਲਾਂ ਉਨ੍ਹਾਂ ਦੇ ਦੇਸ਼ ਤੋਂ ਆਏ ਲੋਕਾਂ ਨੇ ਸਾਡੇ ਦੇਸ਼ ਵਿਚ ਕਿੰਨਾ ਅੱਤਵਾਦ ਮਚਾਇਆ ਅਤੇ ਕਿੰਨੇ ਹਮਲੇ ਕੀਤੇ ਹਨ। ਅੱਜ ਜਦੋਂ ਅਸੀਂ ਅੱਖਾਂ ਦਿਖਾਈਆਂ ਤਾਂ ਇਹ ਬੈਠ ਕੇ ਸ਼ਾਂਤੀ ਨਾਲ ਗੱਲਬਾਤ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਜੰਗ ਦੇ ਹਿਮਾਇਤੀ ਨਹੀਂ ਹਾਂ।
ਫਿਰੋਜ਼ਪੁਰ : ਕਾਰ ਦਾ ਸ਼ੀਸ਼ਾ ਤੋੜ ਕੇ ਕੀਤੀ 3 ਲੱਖ ਦੀ ਚੋਰੀ
NEXT STORY