ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਵਿਖੇ ਇਕ ਕਲਯੁੱਗੀ ਪਿਓ ਵੱਲੋਂ ਆਪਣੇ ਹੀ ਧੀ-ਪੁੱਤ ਨੂੰ ਨਹਿਰ 'ਚ ਸੁੱਟ ਕੇ ਮਾਰ ਦੇਣ ਦੇ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣਵੀਰ ਵਸ਼ਿਸ਼ਠ ਦੀ ਅਦਾਲਤ ਨੇ ਜ਼ਿਲ੍ਹਾ ਅਟ੍ਰਨੀ ਕੇ. ਐੱਸ. ਕੋਛੜ ਦੀਆਂ ਦਲੀਲਾਂ ਤੋਂ ਸਹਿਮਤ ਹੋ ਕੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦੇਈਏ ਕਿ ਪਿੰਡ ਰੂਪਾਣਾ ਦੇ ਰਹਿਣ ਵਾਲੇ ਨਥੂਰਾਮ ਬਿਜਲੀ ਮਕੈਨੀਕ ਸੀ। ਉਹ ਆਪਣੇ ਪਿਤਾ, ਪਤਨੀ ਅਤੇ 2 ਬੱਚਿਆਂ ਦੇ ਨਾਲ ਰਹਿੰਦਾ ਸੀ। ਉਹ ਅਕਸਰ ਹੀ ਆਰਥਿਕ ਤੰਗੀ ਦੇ ਚੱਲਦਿਆਂ ਪਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ- ਵੱਡੀ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ, ਬਿਕਰਮ ਮਜੀਠੀਆ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ
ਜਿਸ ਦੇ ਚੱਲਦਿਆਂ ਉਸ ਨੇ 20 ਮਾਰਚ 2018 ਨੂੰ ਆਪਣੇ ਮੁੰਡੇ ਸੰਜੂ (10) ਅਤੇ ਕੁੜੀ ਪਲਕ (8) ਸਾਲ ਨੂੰ ਸਕੂਲ ਛੱਡਣ ਜਾਂਦੇ ਵੇਲੇ ਨਹਿਰ 'ਚ ਧੱਕਾ ਦੇ ਕੇ ਮਾਰ ਦਿੱਤਾ ਸੀ। ਇਸ ਸਾਰੀ ਘਟਨਾ ਦੀ ਜਾਣਕਾਰੀ ਨਥੂਰਾਮ ਦੇ ਪਿਤਾ ਟੇਕ ਚੰਦ ਨੇ ਪੁਲਸ ਨੂੰ ਦਿੱਤੀ ਸੀ, ਜਿਸ ਦੇ ਆਧਾਰ 'ਤੇ ਥਾਣਾ ਸਦਰ ਮੁਕਤਸਰ 'ਚ ਨਥੂਰਾਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੁਲਸ ਵੱਲੋਂ ਅਦਾਲਤ 'ਚ ਪੇਸ਼ ਕੀਤੇ ਦਸਤਾਵੇਜ਼ ਅਤੇ ਸਰਕਾਰੀ ਵਕੀਲ ਕੇ. ਐੱਸ. ਕੋਛੜ ਦੀਆਂ ਦਲੀਲਾਂ ਤੋਂ ਸਹਿਮਤ ਹੋ ਕੇ ਅਦਾਲਤ ਨੇ ਦੋਸ਼ੀ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਵੱਡੀ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ, ਬਿਕਰਮ ਮਜੀਠੀਆ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ
NEXT STORY