ਮਹਿਲ ਕਲਾਂ (ਹਮੀਦੀ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਨੂੰ ਜੋੜਦੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਧਨੇਰ ਵਿਖੇ ਪਿੰਡ ਕਲਾਲਮਾਜਰਾ, ਧਨੇਰ, ਚੱਕ ਭਾਈਕਾ ਤੱਕ 4.129 ਕਿਲੋਮੀਟਰ, ਮੂੰਮ ਤੋ ਧਨੇਰ,ਬਰਨਾਲਾ-ਰਾਏਕੋਟ ਰੋਡ ਤੋਂ ਪਿੰਡ ਗੰਗੋਹਰ ਤੱਕ 1.124 ਕਿਲੋਮੀਟਰ, ਪਿੰਡ ਛਾਪਾ ਵਿਖੇ ਛਾਪਾ ਦੀ ਫਿਰਨੀ 0.501 ਕਿਲੋਮੀਟਰ, ਪਿੰਡ ਛਾਪਾ ਤੇ ਕੁਤਬਾ ਵਾਇਆ ਹਰਦਾਸਪੁਰਾ,ਅਤੇ ਕੁਤਬਾ ਤੋਂ ਅਨਾਜ ਮੰਡੀ, ਕੁਤਬਾ ਤੇ ਜੋਹਲਾਂ ਤੱਕ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਉਦਘਾਟਨ ਕਰ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - Diwali ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ
ਵਿਧਾਇਕ ਪੰਡੋਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪਿੰਡਾਂ ਅਤੇ ਕਸਬਿਆਂ ਨੂੰ ਜੋੜਦੀਆਂ ਸੜਕਾਂ ਨੂੰ 18 ਫੁੱਟ ਚੌੜੀਆਂ ਬਣਾਉਣ ਲਈ ਵੀ ਛੇਤੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੀਆਂ ਸੜਕਾਂ ਨੂੰ ਟਿਕਾਊ, ਮਜ਼ਬੂਤ ਅਤੇ ਆਧੁਨਿਕ ਮਿਆਰਾਂ ਅਨੁਸਾਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ, ਜਿਸ ਨਾਲ ਪਿੰਡਾਂ ਦੀ ਖੁਸ਼ਹਾਲੀ ਅਤੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ। ਵਿਧਾਇਕ ਪੰਡੋਰੀ ਨੇ ਪਿਛਲੀਆਂ ਸਰਕਾਰਾਂ ‘ਤੇ ਚੋਟ ਕਰਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਨੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਵਿਕਾਸ ‘ਤੇ ਕਦੇ ਧਿਆਨ ਨਹੀਂ ਦਿੱਤਾ, ਪਰ ਭਗਵੰਤ ਮਾਨ ਸਰਕਾਰ ਨੇ ਕੇਵਲ ਸਾਢੇ ਤਿੰਨ ਸਾਲਾਂ ਵਿਚ ਉਹ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ 77 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਹਲਕੇ ਦੇ ਲੋਕਾਂ, ਗ੍ਰਾਮ ਪੰਚਾਇਤਾਂ ਅਤੇ ਨੌਜਵਾਨਾਂ ਨੂੰ ਪੰਜਾਬ ਦੀ ਖੁਸ਼ਹਾਲੀ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਇਸ ਮੌਕੇ ਸਰਪੰਚ ਪ੍ਰਦੀਪ ਸਿੰਘ ਕੁਤਬਾ, ਸਰਪੰਚ ਬਾਬਾ ਗੁਰਦੀਪ ਸਿੰਘ ਛਾਪਾ ਅਤੇ ਸਰਪੰਚ ਅਮਨਦੀਪ ਕੌਰ ਧਨੇਰ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਮੁੱਖ ਸਲਾਹਕਾਰ ਦਵਿੰਦਰ ਸਿੰਘ ਧਨੋਆ ਕੁਤਬਾ, ਹਲਕਾ ਸੰਗਠਨ ਇਚਾਰਜ ਰਮਨਦੀਪ ਸਿੰਘ ਦੀਪੀ,ਐਸ.ਡੀ.ਓ. ਮੰਡੀ ਬੋਰਡ ਸੁਖਵਿੰਦਰ ਸਿੰਘ, ਜੇ.ਈ. ਗੁਰਦਰਸ਼ਨ ਸਿੰਘ ਅਤੇ ਸੁਪਰਵਾਈਜ਼ਰ ਸਿਕੰਦਰ ਸਿੰਘ ਸਮਾਜ ਸੇਵੀ ਵਿਜੈ ਕੁਮਾਰ ਬਰਨਾਲਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸਮਾਜ ਸੇਵੀ ਹਰਮਨਜੀਤ ਸਿੰਘ ਕੁਤਬਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂ ਪਨੀਤ ਸਿੰਘ ਮਾਨ, ਵਪਾਰ ਮੰਡਲ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਗੁਰੀ ਔਲਖ, ਬਲਾਕ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਪਿਰਤਪਾਲ ਸਿੰਘ ਗਹਿਲ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਠੁੱਲੀਵਾਲ, ਸਿਕੰਦਰ ਸਿੰਘ ਕੁਤਬਾ, ਪੀ.ਏ. ਬਿੰਦਰ ਸਿੰਘ ਖਾਲਸਾ,ਅਰੁਣ ਕਮਾਰ ਬਾਂਸਲ, ਮਹਿਕਪ੍ਰੀਤ ਸਿੰਘ ਚੀਮਾ ਸੁਖਵਿੰਦਰ ਸਿੰਘ ਕੁਤਬਾ,ਅਤੇ ਬੀਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਏਸਰ ਆਦਿ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੀ. ਐੱਸ. ਪੀ. ਜਸਪਾਲ ਸਿੰਘ ਨੇ ਪੁਲਸ ਸਬ-ਡਵੀਜ਼ਨ ਮਹਿਲ ਕਲਾਂ ਦਾ ਚਾਰਜ ਸੰਭਾਲਿਆ
NEXT STORY