ਸੰਗਰੂਰ (ਸਿੰਗਲਾ)- ਲੰਘੀ ਰਾਤ ਸ਼ਹਿਰ ਦੇ ਸੁਨਾਮੀ ਗੇਟ ਵਿਖੇ ਇਕ ਕਬਾੜ ਦੇ ਗੋਦਾਮ ਨੂੰ ਅੱਗ ਲੱਗਣ ਕਾਰਨ ਦੁਕਾਨਦਾਰ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਅਤੇ ਫਾਇਰ ਬ੍ਰਿਗੇਡ ਨੇ ਭਾਰੀ ਮੁਸ਼ੱਕਤ ਕਰਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਕਾਰੋਬਾਰੀ ਲੱਕੀ ਠਾਕੁਰ ਦੇ ਕਤਲ ਮਾਮਲੇ 3 ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਜਾਣਕਾਰੀ ਮੁਤਾਬਕ ਸੁਨਾਮੀ ਗੇਟ ਵਿਖੇ ਹਰਗੋਬਿੰਦਪੁਰਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਕ੍ਰਿਸ਼ਨ ਕਬਾੜੀਏ ਦੇ ਗੋਦਾਮ 'ਚ ਬੀਤੀ ਰਾਤ 10 ਤੋਂ 11 ਦੇ ਵਿਚਕਾਰ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਉਕਤ ਦੁਕਾਨਦਾਰਾਂ ਨੂੰ ਲਗਭਗ 60-70 ਹਜ਼ਾਰ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸੋਨਾਲਿਕਾ ਟਰੈਕਟਰ ਫੈਕਟਰੀ 'ਚ ਆ ਵੜਿਆ ਤੇਂਦੂਆ! ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ-ਭਾਜਪਾ ਗਠਜੋੜ 'ਤੇ ਐੱਚ. ਐੱਸ. ਫੂਲਕਾ ਦਾ ਵੱਡਾ ਬਿਆਨ-ਇਹ ਹੋਣਾ ਬਹੁਤ ਜ਼ਰੂਰੀ ਸੀ
NEXT STORY