ਬਰਨਾਲਾ (ਪੁਨੀਤ ਮਾਨ): ਲਵਪ੍ਰੀਤ ਦੀ ਮੌਤ ਦੇ ਮਾਮਲੇ ’ਚ ਉਸ ਦੀ ਪਤਨੀ ਬੇਅੰਤ ਕੌਰ ਅਤੇ ਉਸ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਅਤੇ ਉਸ ਦੇ ਪਿੰਡ ਵਾਸੀਆਂ ਨੇ ਵੱਡਾ ਇਕੱਠ ਰੱਖਿਆ ਹੈ। ਇਸ ਇਕੱਠ ’ਚ ਪਿੰਡ ਦੀਆਂ ਭਿੰਨ-ਭਿੰਨ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਸਾਰਿਆਂ ਨੇ ਲਵਪ੍ਰੀਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ਅਤੇ ਪੁਲਸ ਵਲੋਂ ਕੋਈ ਕਾਰਵਾਈ ਨਾ ਹੋਣ ’ਤੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ‘ਆਪ’ ਹੁਣ ਸਿੱਧੂ ਦੀ ਝਾਕ ਛੱਡ ਕੇ ਐਲਾਨੇ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਨਾਂ
ਇਸ ਸਬੰਧੀ ਗੱਲਬਾਤ ਕਰਦੇ ਹੋਏ ਲਵਪ੍ਰੀਤ ਦੇ ਚਾਚਾ ਹਰਵਿੰਦਰ ਸਿੰਘ ਹਿੰਦੀ ਨੇ ਕਿਹਾ ਕਿ ਅੱਜ ਪਿੰਡ ਦੇ ਲੋਕਾਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਲਵਪ੍ਰੀਤ ਦੀ ਮੌਤ ਦੇ ਮਾਮਲੇ ’ਚ ਪੁਲਸ ਜਲਦ ਤੋਂ ਜਲਦ ਬੇਅੰਤ ਕੌਰ ਅਤੇ ਉਸ ਦੇ ਪਰਿਵਾਰ ਵਿਰੁੱਧ ਪਰਚਾ ਦਰਜ ਕਰੇ। ਇਸ ਦੇ ਨਾਲ ਹੀ ਲਵਪ੍ਰੀਤ ਦੀ ਪਤਨੀ ਬੇਅੰਤ ਅਤੇ ਉਸ ਦੇ ਪਰਿਵਾਰ ਦੇ ਫੋਨ ਜ਼ਬਤ ਕਰਕੇ ਜਾਂਚ ਸ਼ੁਰੂ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ’ਚ ਬਰਨਾਲਾ ਦੇ ਐੱਸ.ਐੱਸ.ਪੀ. ਨੂੰ ਵੀ ਕਈ ਵਾਰ ਮਿਲ ਚੁੱਕੇ ਹਾਂ ਅਤੇ ਉਨ੍ਹਾਂ ਵਲੋਂ ਤਫ਼ਤੀਸ਼ ਦਾ ਲਾਰਾ ਲਗਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਮਾਂ ਦੇ ਇਕਲੌਤੇ ਸਹਾਰੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਰੋ-ਰੋ ਹੋਇਆ ਬੁਰਾ ਹਾਲ
ਪੁਲਸ ਵਲੋਂ ਇਸ ਮਾਮਲੇ ’ਚ ਲਵਪ੍ਰੀਤ ਦੇ ਬੇਅੰਤ ਦੇ ਨਾਲ ਵਿਆਹ ਦੇ ਸਬੂਤ ਦੇ ਤੌਰ ’ਤੇ ਪੈਲੇਸ ਮਾਲਕ, ਫੋਟੋਗ੍ਰਾਫ਼ਰ, ਵੀਜ਼ਾ ਲਗਵਾਉਣ ਵਾਲੇ ਏਜੰਟ ਦੇ ਬਿਆਨ ਲਏ ਜਾ ਰਹੇ ਹਨ। ਜੇਕਰ ਪੁਲਸ ਨੇ ਇਸ ਮਾਮਲੇ ’ਚ ਜਲਦ ਪਰਚਾ ਦਰਜ ਨਾ ਕੀਤਾ ਤਾਂ ਉਹ ਜਲਦ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਸ਼ੁਰੂ ਕਰਨਗੇ। ਲਵਪ੍ਰੀਤ ਦੀ ਪਤਨੀ ਬੇਅੰਤ ਵਲੋਂ ਲਵਪ੍ਰੀਤ ਦੇ 2019 ਦੇ ਸੁਸਾਇਡ ਨੋਟ ਨਾਲ ਸਬੰਧਿਤ ਉਸ ਦੇ ਚਾਚਾ ਨੇ ਕਿਹਾ ਕਿ ਲਵਪ੍ਰੀਤ ਦੇ ਵਿਆਹ ਤੋਂ ਇਕ ਮਹੀਨੇ ਬਾਅਦ ਹੀ ਬੇਅੰਤ ਉਸ ਨੂੰ ਤੰਗ ਪਰੇਸ਼ਾਨ ਕਰਨ ਲੱਗ ਗਈ ਸੀ। ਉਸ ਸੁਸਾਇਡ ਨੋਟ ਦਾ ਅਰਥ ਗਲਤ ਕੱਢਿਆ ਗਿਆ ਹੈ। ਉਸ ਸਮੇਂ ਲਵਪ੍ਰੀਤ ਦੇ ਮਰਨ ਦਾ ਕੋਈ ਇਰਾਦਾ ਨਹੀਂ ਸੀ ਅਤੇ ਪਰਿਵਾਰ ’ਚ ਇਸ ਸਬੰਧੀ ਗੱਲ ਹੋਈ ਅਤੇ ਉਸ ਨੂੰ ਸਮਝਾਇਆ ਗਿਆ ਸੀ। ਮੁਨੀਸ਼ਾ ਗੁਲਾਟੀ ਮੈਡਮ ਦੇ ਆਉਣ ਦੇ ਬਾਅਦ ਕੋਈ ਕਾਰਵਾਈ ਅੱਗੇ ਵੱਧਣ ਸਬੰਧੀ ਉਨ੍ਹਾਂ ਨੇ ਕਿਹਾ ਕਿ ਉਸ ਦੇ ਬਾਅਦ ਵੀ ਕੋਈ ਫ਼ਰਕ ਨਹੀਂ ਪਿਆ। ਫਾਈਲ ਪਹਿਲਾਂ ਜਿੱਥੇ ਪਈ ਸੀ, ਹੁਣ ਵੀ ਉੱਥੇ ਹੀ ਪਈ ਹੈ। ਉਨ੍ਹਾਂ ਨੇ ਲਵਪ੍ਰੀਤ ਨੂੰ ਬੀਮਾਰੀ ਸਬੰਧੀ ਲਗਾਏ ਦੋਸ਼ ’ਤੇ ਕਿਹਾ ਕਿ ਲਵਪ੍ਰੀਤ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਸੀ। ਜੇਕਰ ਕੋਈ ਇਹ ਇਲਜਾਮ ਲਗਾ ਰਿਹਾ ਹੈ ਤਾਂ ਡਾਕਟਰ ਬਾਰੇ ਦੱਸੇ ਜਾਂ ਇਸ ਦੇ ਸਬੂਤ ਪੇਸ਼ ਕਰੇ।
ਇਹ ਵੀ ਪੜ੍ਹੋ : ਜਲੰਧਰ : ਕਰਿਆਨਾ ਸਟੋਰ ਮਾਲਕ ਦੇ ਕਤਲ ਮਾਮਲੇ ’ਚ ਨਵਾਂ ਮੋੜ, ਕਾਤਲ ਲੁਟੇਰਿਆਂ ਦੀ ਹੋਈ ਪਛਾਣ
ਉਨ੍ਹਾਂ ਨੇ ਕਿਹਾ ਕਿ ਜੇਕਰ ਬੇਅੰਤ ਨੂੰ ਲਵਪ੍ਰੀਤ ਦੇ ਨਾਲ ਇੰਨਾ ਹੀ ਪਿਆਰ ਸੀ ਤਾਂ ਉਹ ਉਸ ਦੀ ਮੌਤ ਦੇ ਬਾਅਦ ਪਰਿਵਾਰ ਨਾਲ ਸੰਪਰਕ ਕਰਦੀ ਅਤੇ ਕਹਿੰਦੀ ਕਿ ਲਵਪ੍ਰੀਤ ਦਾ ਸਸਕਾਰ ਉਸ ਦੇ ਆਉਣ ਦੇ ਬਾਅਦ ਕੀਤਾ ਜਾਵੇ। ਜੇਕਰ ਉਹ ਚਾਹੁੰਦੀ ਤਾਂ ਕੈਨੇਡਾ ਤੋਂ ਐਮਰਜੈਂਸੀ ਫਲਾਈਟ ਲੈ ਕੇ ਪੰਜਾਬ ਆ ਸਕਦੀ ਸੀ। ਉਨ੍ਹਾਂ ਨੇ ਕਿਹਾ ਕਿ ਬੇਅੰਤ ਕੌਰ ਦੇ ਇਕ ਰਿਸ਼ਤੇਦਾਰ ਨੇ ਸਾਡੇ ਨਾਲ ਸਮਝੌਤੇ ਦੇ ਲਈ ਸੰਪਰਕ ਕੀਤਾ ਸੀ ਪਰ ਇਹ ਸਮਝੌਤਾ ਸਾਡਾ ਪੁੱਤਰ ਲਾਡੀ ਵਾਪਸ ਦੇ ਕੇ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਚਾਰ ਦਿਨਾਂ ਤੱਕ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਸੰਘਰਸ਼ ਸ਼ੁਰੂ ਕਰਨਗੇ। ਉੱਥੇ ਮੌਕੇ ’ਤੇ ਪਹੁੰਚੇ ਪਿੰਡ ਦੇ ਲੋਕਾਂ ਨੇ ਕਿਹਾ ਕਿ ਲਵਪ੍ਰੀਤ ਦੇ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਸ ਦੀ ਮੌਤ ਲਈ ਜ਼ਿੰਮੇਵਾਰ ਬੇਅੰਤ ਅਤੇ ਉਸ ਦੇ ਪਰਿਵਾਰ ਵਿਰੁੱਧ ਪਰਚਾ ਦਰਜ ਹੋਣਾ ਚਾਹੀਦਾ ਹੈ। ਜੇਕਰ ਕੋਈ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਕਰਨਗੇ ਅਤੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜਾਂਗੇ।
ਇਹ ਵੀ ਪੜ੍ਹੋ : ਸੋਮਵਾਰ ਤੋਂ ਲਾਪਤਾ ਨੌਜਵਾਨ ਦੀ ਰਜਬਾਹੇ ’ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ
ਗੂੜ੍ਹੀ ਨੀਂਦੇ ਸੁੱਤੇ ਪਰਿਵਾਰ ’ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਛੱਤ ਡਿੱਗਣ ਕਾਰਣ 2 ਮਾਸੂਮ ਬੱਚਿਆਂ ਦੀ ਮੌਤ
NEXT STORY