ਲੁਧਿਆਣਾ, (ਸਹਿਗਲ)– ਮਹਾਨਗਰ ਵਿਚ ਕੋਰੋਨਾ ਵਾਇਰਸ ਕਾਰਣ 4 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 69 ਨਵੇਂ ਮਰੀਜ਼ ਸਾਹਮਣੇ ਆਏ ਹਨ। ਅੱਜ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚ ਪੰਜਾਬ ਭਾਜਪਾ ਦੇ ਖਜ਼ਾਨਚੀ ਗੁਰਦੇਵ ਦੇਬੀ, ਇਕ ਹਸਪਤਾਲ ਦਾ ਐਸੋਸੀਏਟ ਡਾਇਰੈਕਟਰ, ਇਕ ਰੈਜ਼ੀਡੈਂਟ ਡਾਕਟਰ ਸਮੇਤ ਹਾਰਟ ਹੈਲਥ ਕੇਅਰ ਵਰਕਰ ਵੀ ਪਾਜ਼ੇਟਿਵ ਆਏ ਹਨ ਜਦਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਿਰਫ ਦੋ ਹੈ।
ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ 550 ਮਰੀਜ਼ਾਂ ਦਾ ਇਲਾਜ ਜਾਰੀ ਹੈ। ਜਿਹੜੇ ਚਾਰ ਲੋਕਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚ ਲੋਹਾਰਾ ਦਾ ਰਹਿਣ ਵਾਲਾ 41 ਸਾਲਾ ਵਿਅਕਤੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਦਾਖਲ ਸੀ। ਦੂਜਾ ਮਰੀਜ਼ ਜਨਕਪੁਰੀ ਨਿਵਾਸੀ 72 ਸਾਲਾ ਔਰਤ ਓਸਵਾਲ ਹਸਪਤਾਲ ਵਿਚ ਭਰਤੀ ਸੀ ਪਰ ਇਸ ਨੂੰ ਸਿਵਲ ਹਸਪਤਾਲ ਵਿਚ ਰੈਫਰ ਕੀਤਾ ਗਿਆ ਸੀ। ਇਸ ਦੀ ਰਸਤੇ ਵਿਚ ਮੌਤ ਹੋ ਗਈ। ਤੀਜਾ ਮਰੀਜ਼ ਇਸਲਾਮਗੰਜ ਇਲਾਕੇ ਦਾ ਨਿਵਾਸੀ 50 ਸਾਲਾ ਮਰੀਜ਼ ਹੈ, ਜੋ ਦਯਾਨੰਦ ਹਸਪਤਾਲ ਤੋਂ ਸਿਵਲ ਹਸਪਤਾਲ ਵਿਚ ਰੈਫਰ ਕੀਤਾ ਗਿਆ ਸੀ। ਇਸ ਦੀ ਰਸਤੇ ਵਿਚ ਮੌਤ ਹੋ ਗਈ। ਚੌਥਾ ਮਰੀਜ਼ 55 ਸਾਲਾ ਭਾਮੀਆਂ ਰੋਡ ਦਾ ਰਹਿਣ ਵਾਲਾ ਸੀ ਅਤੇ ਬਲੱਡ ਪ੍ਰੈਸ਼ਰ ਅਤੇ ਕਿਡਨੀ ਦੀ ਬੀਮਾਰੀ ਤੋਂ ਪੀੜਤ ਸੀ। ਡਾਕਟਰਾਂ ਅਨੁਸਾਰ ਇਸ ਨੂੰ ਕ੍ਰਾਨਿਕ ਅਨੀਮੀਆ ਵੀ ਸੀ ਅਤੇ ਇਸ ਦਾ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਇਲਾਜ ਚੱਲ ਰਿਹਾ ਸੀ।
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਜ਼ਿਲਾ ਲੁਧਿਆਣਾ ਵਿਚ ਹੁਣ ਤਕ ਕੁੱਲ 50429 ਸੈਂਪਲ ਲਏ ਗਏ ਹਨ ਅਤੇ 49045 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ’ਚੋਂ 46895 ਨਤੀਜੇ ਨੈਗੇਟਿਵ ਆਏ ਹਨ ਜਦਕਿ 1384 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
1839 ਹੋ ਚੁੱਕੇ ਹਨ ਪਾਜ਼ੇਟਿਵ, 47 ਦੀ ਹੋਈ ਮੌਤ
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸਬੰਧਤ 1839 ਮਾਮਲੇ ਪਾਜ਼ੇਟਿਵ ਪਾਏ ਗਏ ਹਨ ਜਦਕਿ 311 ਮਰੀਜ਼ ਹੋਰ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 47 ਮੌਤਾਂ ਜ਼ਿਲਾ ਲੁਧਿਆਣਾ ਨਾਲ ਅਤੇ 33 ਹੋਰ ਜ਼ਿਲਿਆਂ ਨਾਲ ਸਬੰਧਤ ਹੋਈਆਂ ਹਨ।
1057 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ
ਸਿਵਲ ਸਰਜਨ ਨੇ ਦੱਸਿਆ 1057 ਸ਼ੱਕੀ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ ਜਦਕਿ 1384 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ, ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
243 ਲੋਕਾਂ ਨੂੰ ਕੀਤਾ ਘਰਾਂ ’ਚ ਕੁਆਰਨਟਾਈਨ
ਉਨ੍ਹਾਂ ਕਿਹਾ ਕਿ ਹੁਣ ਤੱਕ 17909 ਵਿਅਕਤੀਆਂ ਨੂੰ ਘਰਾਂ ਵਿਚ ਕੁਆਰਨਟਾਈਨ ਕੀਤਾ ਗਿਆ ਹੈ ਜਦਕਿ ਮੌਜੂਦਾ ਸਮੇਂ ਵੀ 2879 ਵਿਅਕਤੀ ਕੁਆਰਨਟਾਈਨ ਹਨ। ਅੱਜ ਵੀ 243 ਵਿਅਕਤੀਆਂ ਨੂੰ ਘਰਾਂ ਵਿਚ ਕੁਆਰਨਟਾਈਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕਿਸੇ ਵਿਅਕਤੀ ਦੇ ਕੋੋਰੋਨਾ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿਚ ਹੈ।
ਪਟਿਆਲਾ ਜ਼ਿਲੇ 'ਚ ਕੋਰੋਨਾ ਦੀ ਦਹਿਸ਼ਤ, ਇਕੋ ਦਿਨ 80 ਨਵੇਂ ਕੇਸਾਂ ਦੀ ਹੋਈ ਪੁਸ਼ਟੀ
NEXT STORY