ਲੁਧਿਆਣਾ (ਹਿਤੇਸ਼): ਸ਼ਹਿਰ ਵਿਚ ਸੀਵਰ ਟ੍ਰੀਟਮੈਂਟ ਪਲਾਂਟਾਂ (ਐੱਸ.ਟੀ.ਪੀ.) ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਮੰਗਲਵਾਰ ਨੂੰ ਸਰਾਭਾ ਨਗਰ ਵਿਚ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਸੀਵਰੇਜ ਬੋਰਡ, ਠੇਕੇਦਾਰ ਫਰਮ (ਖਿਲਾਰੀ ਇਨਫਰਾਸਟ੍ਰਕਚਰ ਪ੍ਰਾਈਵੇਟ ਲਿਮਟਿਡ) ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ।
ਕਿਉਂਕਿ ਠੇਕੇਦਾਰ ਫਰਮ ਸ਼ਹਿਰ ਵਿੱਚ ਐਸ.ਟੀ.ਪੀਜ਼. ਦਾ ਸੰਚਾਲਨ ਕਰ ਰਹੀ ਹੈ, ਇਸ ਲਈ ਇਹ ਯਕੀਨੀ ਬਣਾਉਣ ਲਈ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਪਲਾਂਟ ਸਹੀ ਢੰਗ ਨਾਲ ਕੰਮ ਕਰਨ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਸ ਵਿੱਚ ਜੁਰਮਾਨਾ ਵੀ ਸ਼ਾਮਲ ਹੈ। ਸ਼ਹਿਰ ਵਿੱਚ ਤਿੰਨ ਐਸ.ਟੀ.ਪੀ. ਸਾਈਟਾਂ ਹਨ ਜਿਨ੍ਹਾਂ ਵਿਚ ਜਮਾਲਪੁਰ, ਬੱਲੋਕੇ ਅਤੇ ਭੱਟੀਆਂ ਸ਼ਾਮਲ ਹਨ। ਮੁੱਖ ਇੰਜੀਨੀਅਰ ਰਵਿੰਦਰ ਗਰਗ, ਨਿਗਰਾਨ ਇੰਜੀਨੀਅਰ ਪਾਰੁਲ ਗੋਇਲ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ ਅਤੇ ਠੇਕੇਦਾਰ ਫਰਮ ਦੇ ਅਧਿਕਾਰੀ ਮੀਟਿੰਗ ਵਿਚ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਅਧਿਕਾਰੀਆਂ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਪਿਛਲੇ ਸਮੇਂ ਵਿੱਚ ਐਸ.ਟੀ.ਪੀਜ਼ ਸਹੀ ਢੰਗ ਨਾਲ ਨਹੀਂ ਚਲਾਏ ਜਾ ਰਹੇ ਸਨ, ਜਿਸ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ। ਮੇਅਰ ਇੰਦਰਜੀਤ ਕੌਰ, ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਬੱਲੋਕੇ ਐਸ.ਟੀ.ਪੀ ਦਾ ਨਿਰੀਖਣ ਵੀ ਕੀਤਾ ਸੀ ਅਤੇ ਸਾਈਟ 'ਤੇ ਖਾਮੀਆਂ ਪਾਈਆਂ ਗਈਆਂ ਸਨ। ਹੁਣ ਠੇਕੇਦਾਰ ਫਰਮ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਐਸ.ਟੀ.ਪੀਜ਼ ਨੂੰ ਸਹੀ ਢੰਗ ਨਾਲ ਚਲਾਉਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਸ ਵਿੱਚ ਜੁਰਮਾਨਾ ਵੀ ਸ਼ਾਮਲ ਹੈ।
ਮੇਅਰ ਇੰਦਰਜੀਤ ਕੌਰ, ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਉਹ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਦੁਬਾਰਾ ਨਿਰੀਖਣ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨ ਸਰਕਾਰ ਨੇ ਵੱਡੇ ਪੱਧਰ 'ਤੇ ਅਫਸਰਾਂ ਤੇ ਮੁਲਾਜ਼ਮਾਂ ਦੇ ਕੀਤੇ ਤਬਾਦਲੇ
NEXT STORY