ਲੁਧਿਆਣਾ (ਰਾਜ): ਨਸ਼ੇ ਖਿਲਾਫ਼ ਪੁਲਸ ਦੀ ਕਾਰਵਾਈ ਜਾਰੀ ਹੈ। ਇਸ ਕਾਰਵਾਈ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਗਾਂਜੇ ਸਮੇਤ ਕਾਬੂ ਕੀਤਾ ਹੈ। ਪੁਲਸ ਨੇ 2 ਮੁਲਜ਼ਮਾਂ ਤੋਂ ਕੁੱਲ 1 ਕਿਲੋ 440 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ।
ਪਹਿਲੇ ਮਾਮਲੇ ’ਚ ਥਾਣਾ ਡਵੀਜ਼ਨ ਨੰਬਰ 2 ਦੇ ਐੱਸ. ਐੱਚ. ਓ. ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਸਿਵਲ ਹਸਪਤਾਲ ਨੇੜੇ ਗਸ਼ਤ ’ਤੇ ਮੌਜੂਦ ਸੀ। ਇਸ ਦੌਰਾਨ ਪੁਲਸ ਨੇ ਇਕ ਮੁਲਜ਼ਮ ਨੂੰ ਆਉਂਦੇ ਹੋਏ ਦੇਖਿਆ, ਜੋ ਕਿ ਪੁਲਸ ਨੂੰ ਦੇਖਕੇ ਘਬਰਾ ਗਿਆ ਅਤੇ ਪਿਛੇ ਮੁੜਨ ਲਗਾ। ਇਸ ’ਤੇ ਸ਼ੱਕ ਹੋਣ ’ਤੇ ਪੁਲਸ ਨੇ ਮੁਲਜ਼ਮ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਅੱਧਾ ਕਿਲੋ ਗਾਂਜਾ ਮਿਲਿਆ। ਪੁਲਸ ਨੇ ਉਸ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਅਤੇ ਉਸ ਦੀ ਰਿਮਾਂਡ ਹਾਸਲ ਕਰ ਕੇ ਅੱਗੇ ਦੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਅਜਿਹਾ ਹੀ ਦੂਜੇ ਮਾਮਲੇ ’ਚ ਥਾਣਾ ਡਵੀਜ਼ਨ ਨੰ. 4 ਦੇ ਐੱਸ. ਐੱਚ. ਓ. ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਕਿਲਾ ਮੁਹੱਲਾ ਗਸ਼ਤ ’ਤੇ ਸੀ। ਇਸ ਦੌਰਾਨ ਕਿਲੇ ਅੰਦਰ ਇਕ ਸ਼ੱਕੀ ਨੌਜਵਾਨ ਨਜ਼ਰ ਆਇਆ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 940 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਥੋਂ ਨਸ਼ਾ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਸ ਨੂੰ ਸਪਲਾਈ ਕਰਦਾ ਹੈ।
ਬਿਨਾਂ ਰੋਕ-ਟੋਕ ਚੱਲ ਰਹੀਆਂ ਪ੍ਰਦੂਸ਼ਤ ਵਾਸ਼ਿੰਗ ਅਤੇ ਇਲੈਕਟ੍ਰੋਪਲੇਟਿੰਗ ਯੂਨਿਟਾਂ
NEXT STORY