ਲੁਧਿਆਣਾ/ਲਾਡੋਵਾਲ (ਅਨਿਲ, ਰਵੀ)- ਥਾਣਾ ਲਾਡੋਵਾਲ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਵਿਚ ਸਤਲੁਜ ਦਰਿਆ ਦੇ ਬੰਨ੍ਹ ’ਤੇ ਇਕ ਦਰਗਾਹ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਕਿ ਸਤਲੁਜ ਬੰਨ ਕੰਢੇ ਦਰਗਾਹ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - Big Breaking: ਗੁਰਦੁਆਰਾ ਸਾਹਿਬ 'ਚ ਦਰਦਨਾਕ ਹਾਦਸਾ! ਇਕ ਸੇਵਾਦਾਰ ਦੀ ਮੌਤ, ਕਈ ਹੋਰ ਜ਼ਖ਼ਮੀ
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਕੋਈ ਵੀ ਪਛਾਣ ਪੱਤਰ ਨਾ ਮਿਲਣ ਕਾਰਨ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿਚ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤਾ ਹੈ । ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਘਰ ਘਰ ਜਾਣਗੇ ਸਰਕਾਰੀ ਅਧਿਕਾਰੀ, ਪੰਜਾਬ 'ਚ ਜਾਰੀ ਹੋਏ ਸਖ਼ਤ ਹੁਕਮ
NEXT STORY