ਲੁਧਿਆਣਾ (ਰਾਜ): ਘਰ ਦੇ ਮਾਲਕ ਦੇ ਭਤੀਜੇ ਨੇ ਕਿਰਾਏਦਾਰ ਦੀ ਧੀ ਨੂੰ ਕਮਰੇ ਵਿਚ ਇਕੱਲੀ ਦੇਖ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਪਰਿਵਾਰ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ, ਜਿਸ ਤੋਂ ਬਾਅਦ ਨਾਬਾਲਿਗ ਡਰ ਗਈ, ਪਰ ਉਸ ਨੇ ਹਿੰਮਤ ਕਰ ਕੇ ਪਰਿਵਾਰ ਨੂੰ ਇਸ ਬਾਰੇ ਦੱਸਿਆ। ਫਿਰ ਪਰਿਵਾਰ ਨੇ ਇਸ ਬਾਰੇ ਪੁਲਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਫੋਕਲ ਪੁਆਇੰਟ ਪੁਲਸ ਸਟੇਸ਼ਨ ਦੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਪ੍ਰਦੀਪ ਕੁਮਾਰ ਵਿਰੁੱਧ ਮਾਮਲਾ ਦਰਜ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ; 30 ਸਤੰਬਰ ਤਕ...
ਪੀੜਤਾ ਦੀ ਮਾਂ ਨੇ ਦੱਸਿਆ ਕਿ ਉਹ ਢੰਡਾਰੀ ਇਲਾਕੇ ਦੇ ਇਕ ਘਰ ਵਿਚ ਰਹਿੰਦੇ ਹਨ। ਮਾਲਕ ਦਾ ਭਤੀਜਾ ਅਕਸਰ ਘਰ ਆਉਂਦਾ ਰਹਿੰਦਾ ਸੀ ਤੇ ਉਸ ਦੀ 14 ਸਾਲਾ ਧੀ ’ਤੇ ਉਸ ਦੀ ਬੁਰੀ ਨਜ਼ਰ ਸੀ। ਕੁਝ ਦਿਨ ਪਹਿਲਾਂ ਉਸ ਦੀ ਧੀ ਕਮਰੇ ਵਿਚ ਇਕੱਲੀ ਸੀ। ਉਸ ਨੂੰ ਇਕੱਲੀ ਦੇਖ ਕੇ ਪ੍ਰਦੀਪ ਕੁਮਾਰ ਉਸ ਦੇ ਕਮਰੇ ਵਿਚ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਫਿਰ ਉਸ ਨੇ ਉਸ ਨੂੰ ਧਮਕੀ ਦਿੱਤੀ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲੈ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ, ਲੱਗਾ ਇਕ ਹੋਰ ਵੱਡਾ ਝਟਕਾ
NEXT STORY