ਚੰਡੀਗੜ੍ਹ/ਲੁਧਿਆਣਾ- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਲੁਧਿਆਣਾ ਵਿੱਚ 'ਟੈਕਸਟਾਈਲ ਐਕਸਪੋਰਟ ਫੈਸੀਲੀਟੇਸ਼ਨ ਸੈਂਟਰ' ਸਥਾਪਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਉਦਯੋਗਿਕ ਖੇਤਰ ਲਈ ਇੱਕ ਇਤਿਹਾਸਕ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਲੁਧਿਆਣਾ ਦੇ ਉੱਨ, ਵੂਲਨ ਅਤੇ ਨਿਟਵੀਅਰ ਉਦਯੋਗ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇਬਾਜ਼ੀ ਦੇ ਯੋਗ ਬਣਾਏਗੀ ਅਤੇ ਨਿਰਯਾਤ ਪ੍ਰਕਿਰਿਆਵਾਂ ਨੂੰ ਸਰਲ ਅਤੇ ਮਜ਼ਬੂਤ ਕਰੇਗੀ।
ਚੁੱਘ ਨੇ ਕਿਹਾ ਕਿ ਇਹ ਕੇਂਦਰ ਵਿਸ਼ੇਸ਼ ਤੌਰ 'ਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (MSMEs) ਨੂੰ ਤਕਨੀਕੀ, ਟੈਸਟਿੰਗ ਅਤੇ ਪ੍ਰਕਿਰਿਆ ਸੰਬੰਧੀ ਸਹਾਇਤਾ ਪ੍ਰਦਾਨ ਕਰੇਗਾ। ਇਸ ਨਾਲ ਛੋਟੇ ਉਦਯੋਗਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਤੇ ਬਦਲਦੇ ਵਿਸ਼ਵ ਵਪਾਰ ਨਿਯਮਾਂ ਅਨੁਸਾਰ ਆਪਣੇ ਆਪ ਨੂੰ ਢਾਲਣ ਵਿੱਚ ਮਦਦ ਮਿਲੇਗੀ। ਲੰਬੇ ਸਮੇਂ ਤੋਂ ਉਦਯੋਗ ਜਗਤ ਜਿਸ ਸੰਸਥਾਗਤ ਸਹਿਯੋਗ ਦੀ ਉਡੀਕ ਕਰ ਰਿਹਾ ਸੀ, ਉਹ ਹੁਣ ਹਕੀਕਤ ਬਣਨ ਜਾ ਰਿਹਾ ਹੈ।
ਇਹ ਕੇਂਦਰ ਨਿਰਯਾਤ ਨਾਲ ਸਬੰਧਤ ਦਸਤਾਵੇਜ਼ਾਂ, ਵਪਾਰਕ ਸਮਝੌਤਿਆਂ ਅਤੇ ਗਲੋਬਲ ਗੁਣਵੱਤਾ ਦੇ ਮਿਆਰਾਂ ਦੇ ਸੰਦਰਭ ਵਿੱਚ ਇੱਕ ਮਾਰਗਦਰਸ਼ਕ ਦੀ ਭੂਮਿਕਾ ਨਿਭਾਏਗਾ। ਇਸ ਨਾਲ ਨਾ ਸਿਰਫ਼ ਪੰਜਾਬ ਦੇ ਉਤਪਾਦਾਂ ਦੀ ਗੁਣਵੱਤਾ ਅਤੇ ਮੁਕਾਬਲੇਬਾਜ਼ੀ ਵਧੇਗੀ, ਸਗੋਂ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਵੇਗਾ ਅਤੇ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ।
ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਟੈਕਸਟਾਈਲ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਸਪੱਸ਼ਟ ਕਰਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਫੈਸਲੇ ਨਾਲ ਲੁਧਿਆਣਾ ਇੱਕ ਵਾਰ ਫਿਰ ਦੇਸ਼ ਦੇ ਮੋਹਰੀ ਉਦਯੋਗਿਕ ਕੇਂਦਰ ਵਜੋਂ ਆਪਣੀ ਪਛਾਣ ਨੂੰ ਮਜ਼ਬੂਤ ਕਰੇਗਾ।
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ Power Cut
NEXT STORY