ਲੁਧਿਆਣਾ (ਰਾਜ): ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਬੁੱਧਵਾਰ ਨੂੰ ਕਾਲਜ ਰੋਡ 'ਤੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਤਹਿਤ ਜਲ ਸਪਲਾਈ ਪਾਈਪਲਾਈਨ ਵਿਛਾਉਣ ਲਈ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਕੌਂਸਲਰ ਨੰਦਿਨੀ ਮਨੂ ਜੈਰਥ ਦੇ ਨਾਲ, ਮੇਅਰ ਇੰਦਰਜੀਤ ਕੌਰ ਨੇ ਨਹਿਰੂ ਰੋਜ਼ ਗਾਰਡਨ ਦੇ ਬਾਹਰੋਂ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਤਹਿਤ, ਲਗਭਗ 7 ਕਰੋੜ ਰੁਪਏ ਦੀ ਲਾਗਤ ਨਾਲ 2.8 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ।
ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਇਹ ਕੰਮ ਵਰਲਡ ਬੈਂਕ ਅਤੇ ਏ.ਆਈ.ਆਈ.ਬੀ ਦੁਆਰਾ ਫੰਡ ਪ੍ਰਾਪਤ ਨਹਿਰੀ ਜਲ ਸਪਲਾਈ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਕੀਤਾ ਜਾ ਰਿਹਾ ਹੈ ਜਿਸ ਅਧੀਨ ਪਿੰਡ ਬਿਲਗਾ (ਸਾਹਨੇਵਾਲ ਦੇ ਨੇੜੇ) ਵਿਚ ਇਕ ਵਿਸ਼ਵ ਪੱਧਰੀ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂ.ਟੀ.ਪੀ) ਵੀ ਸਥਾਪਤ ਕੀਤਾ ਜਾ ਰਿਹਾ ਹੈ। ਲਗਭਗ 1300 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਅਤੇ ਸੰਬੰਧਿਤ ਪਾਈਪਲਾਈਨਾਂ ਵੀ ਵਿਛਾਈਆਂ ਜਾ ਰਹੀਆਂ ਹਨ।
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ, ਸੂਬੇ ਭਰ ਵਿਚ ਲੋਕ-ਕੇਂਦ੍ਰਿਤ ਪ੍ਰੋਜੈਕਟ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਰਧਾਰਤ ਸਮੇਂ ਦੇ ਅੰਦਰ ਪ੍ਰੋਜੈਕਟ ਨੂੰ ਪੂਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ।
ਇੰਦਰਪ੍ਰੀਤ ਪੈਰੀ ਕਤਲ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ, ਗੋਲੀਆਂ ਮਾਰ ਕੇ ਕੀਤਾ ਸੀ ਕਤਲ
NEXT STORY