ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਰਾਜਾ ਵੜਿੰਗ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਲੋਕਾਂ ਨੂੰ ਆਪਣੇ ਅਹੁਦੇ ’ਤੇ ਕਾਬਜ਼ ਰਹਿਣ ਦਾ ਹੰਕਾਰ ਹੋ ਗਿਆ ਸੀ, ਅੱਜ ਉਨ੍ਹਾਂ ਦਾ ਹੰਕਾਰ ਟੁੱਟ ਗਿਆ ਹੈ। ਮਦਨ ਲਾਲ ਜਲਾਲਪੁਰ ਨੇ ਆਪਣੀ ਸਸਪੈਂਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਸਪੈਂਸ਼ਨ ਵੀ ਰਾਜਾ ਵੜਿੰਗ ਦੇ ਨਾਲ ਹੀ ਚਲੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਸਪੈਂਸ਼ਨ ਦਾ ਨੋਟਿਸ ਰਾਜਾ ਵੜਿੰਗ ਨੇ ਹੀ ਜਾਰੀ ਕੀਤਾ ਸੀ
ਜਲਾਲਪੁਰ ਦੇ ਇਸ ਬਿਆਨ ਨੂੰ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਅਤੇ ਪਾਰਟੀ ਦੀ ਲੀਡਰਸ਼ਿਪ 'ਚ ਹੋਏ ਬਦਲਾਅ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਉਹ ਆਪਣੀ ਸਸਪੈਂਸ਼ਨ ਲਈ ਰਾਜਾ ਵੜਿੰਗ ਨੂੰ ਜ਼ਿੰਮੇਵਾਰ ਮੰਨਦੇ ਹਨ। ਪੰਜਾਬ ਕਾਂਗਰਸ 'ਚ ਪ੍ਰਧਾਨਗੀ ਨੂੰ ਲੈ ਕੇ ਹੋਏ ਬਦਲਾਅ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਸਮੀਕਰਨਾਂ ਅਤੇ ਪੁਰਾਣੇ ਵਿਵਾਦਾਂ ਨੂੰ ਲੈ ਕੇ ਵੀ ਚਰਚਾ ਤੇਜ਼ ਹੋ ਗਈ ਹੈ। ਜਲਾਲਪੁਰ ਦੇ ਬਿਆਨ ਨੇ ਇਸ ਸਿਆਸੀ ਚਰਚਾ ਨੂੰ ਹੋਰ ਹਵਾ ਦਿੱਤੀ ਹੈ।
ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼
NEXT STORY