ਨਾਭਾ (ਜਗਨਾਰ, ਭੂਪਾ)—ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੀ 16 ਸਤੰਬਰ ਤੋਂ ਕਲਮਛੋੜ ਹੜਤਾਲ ਅਰੰਭੀ ਹੋਈ ਹੈ, ਜੋ ਅੱਜ 11ਵੇਂ ਦਿਨ ਵਿੱਚ ਦਾਖਲ ਹੋ ਗਈ। ਧਰਨਾਕਾਰੀ ਨੂੰ ਸੰਬੋਧਨ ਕਰਦਿਆਂ ਏ.ਪੀ.ਓ. ਅਮਰੀਕ ਸਿੰਘ, ਤੀਰਥ ਸਿੰਘ, ਹਰਮਨਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਲੈਂਦੀ , ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਕਰੀਬ 12-13 ਸਾਲਾਂ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਮਗਨਰੇਗਾ ਅਧੀਨ ਕੰਮ ਕਰਦੇ ਆ ਰਹੇ ਹਾਂ, ਦੇ ਬਾਵਜੂਦ ਸਮੇਂ ਦੀਆਂ ਸਰਕਾਰਾਂ ਵੱਲੋਂ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਰਕੇ ਸਾਨੂੰ ਇਹ ਰਸਤਾ ਅਖਤਿਆਰ ਕਰਨਾ ਪਿਆ।
ਤੀਰਥ ਸਿੰਘ ਨੇ ਦੱਸਿਆ ਕਿ ਅਸਮਾਨ ਛੂੰਹਦੀ ਮਹਿੰਗਾਈ 'ਚ ਸਾਨੂੰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਬਹੁਤ ਔਖਾ ਹੈ, ਜਿਸ ਕਰਕੇ ਸਾਡੇ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਨਾਭਾ ਪਹੁੰਚੇ ਭਾਰਤ ਸਰਕਾਰ ਵੱਲੋਂ ਆਈ.ਏ.ਐੱਸ. ਮਧੂਕਰ ਗੁਪਤਾ ਨੂੰ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਏ.ਪੀ.ਓ. ਅਮਰੀਕ ਸਿੰਘ ਦੀ ਅਗਵਾਈ ਵਿੱਚ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸਾਡੀਆਂ ਮੰਗਾਂ ਸਬੰਧੀ ਜਲਦ ਧਿਆਨ ਦਿੱਤਾ ਜਾਵੇ। ਇਸ ਮੌਕੇ ਹਰਮਨਪ੍ਰੀਤ ਸਿੰਘ, ਮਨਵੀਰ ਸਿੰਘ, ਸੁਖਚੈਨ ਸਿੰਘ, ਕੇਸਰ ਸਿੰਘ, ਸਤਨਾਮ ਸਿੰਘ, ਨਿਤਿਨ ਕੁਮਾਰ, ਦਲਜੀਤ ਕੌਰ, ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਮੁਲਾਜਮ ਮੌਜੂਦ ਸਨ।
...ਤੇ ਹੁਣ 'ਨੋ ਪ੍ਰਾਫਿਟ, ਨੋ ਲਾਸ' 'ਤੇ ਪਿਆਜ਼ ਵੇਚੇਗਾ ਚੰਡੀਗੜ੍ਹ
NEXT STORY