ਮਹਿਲ ਕਲਾਂ (ਹਮੀਦੀ) ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਕੁਲਦੀਪ ਕੌਰ ਖੜਕੀਕੇ, ਪਤਨੀ ਬਲਾਕ ਪ੍ਰਧਾਨ ਤੇ ਸਰਪੰਚ ਸਰਬਜੀਤ ਸਿੰਘ ਸੰਭੂ, ਨੇ ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿੱਚ ਅਰਦਾਸ ਕਰਵਾਉਣ ਉਪਰੰਤ ਆਪਣੇ ਕਾਫਲੇ ਸਮੇਤ ਬਰਨਾਲਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰਵਾਨਗੀ ਭਰੀ। ਰਵਾਨਗੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਕੁਲਦੀਪ ਕੌਰ ਖੜਕੇਕੇ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾ ਹੀ ਲੋਕਾਂ ਦੇ ਅੰਗ-ਸੰਗ ਰਹਿ ਕੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮਿਲ ਕੇ ਉਨ੍ਹਾਂ ਨੂੰ ਜੋਨ ਮਹਿਲ ਕਲਾਂ ਤੋਂ ਟਿਕਟ ਦੇਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਓਹਨਾਂ ਨੂੰ ਲੋਕ ਸੇਵਾ ਦਾ ਇਹ ਮੌਕਾ ਮਿਲਿਆ। ਉਮੀਦਵਾਰ ਕੁਲਦੀਪ ਕੌਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਜੋਨ ਮਹਿਲ ਕਲਾਂ ਦੇ ਅਧੀਨ ਆਉਂਦੇ ਸਾਰੇ ਪਿੰਡਾਂ ਦੇ ਲੋਕਾਂ ਦੀ ਪੂਰਣ ਸਹਿਯੋਗ ਸਦਕਾ ਇਸ ਸੀਟ ਨੂੰ ਵੱਡੇ ਫਰਕ ਨਾਲ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਲੋਕ ਸਾਡੇ ਕੰਮਾਂ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਸਾਨੂੰ ਜਿੱਤਾਵਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖਾਲਸਾ, ਸੀਨੀਅਰ ਆਗੂ ਸੋਮਨਾਥ ਨਿਹਾਲੂਵਾਲ, ਸਰਪੰਚ ਹਰਪਾਲ ਸਿੰਘ ਮਹਿਲ ਖੁਰਦ, ਬਾਬਾ ਵਿਜੇ ਸਿੰਘ ਮਹਿਲ ਖੁਰਦ ਅਤੇ ਸੀਨੀਅਰ ਆਗੂ ਅਰਣ ਕੁਮਾਰ ਬਾਸਲ ਸਮੇਤ ਕਈ ਆਗੂਆਂ ਨੇ ਕਿਹਾ ਕਿ ਬੀਬੀ ਕੁਲਦੀਪ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰ ਬਣਾਇਆ ਜਾਵੇਗਾ।
ਪੰਜਾਬ ਦੀ ਸਿਆਸਤ ਫ਼ਿਰ ਮਘੀ! ਅਕਾਲੀਆਂ ਨਾਲ ਗੱਠਜੋੜ ਬਾਰੇ ਭਾਜਪਾ ਦੇ ਨੈਸ਼ਨਲ ਲੀਡਰ ਦਾ ਵੱਡਾ ਬਿਆਨ
NEXT STORY